Tuesday, July 14, 2026
Home Punjab Malerkotla 20 ਜੁਲਾਈ ਨੂੰ ਸੁਨਾਮ ਵਿਖੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿੱਚ 60 ਨਾਮਵਰ ਕੰਪਨੀਆਂ ਕਰਨਗੀਆਂ ਭਰਤੀ

20 ਜੁਲਾਈ ਨੂੰ ਸੁਨਾਮ ਵਿਖੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿੱਚ 60 ਨਾਮਵਰ ਕੰਪਨੀਆਂ ਕਰਨਗੀਆਂ ਭਰਤੀ

0
4

·         3,000 ਤੋਂ ਵੱਧ ਅਸਾਮੀਆਂ ਲਈ ਮੌਕੇ ‘ਤੇ ਹੀ ਇੰਟਰਵਿਊ ਰਾਹੀਂ ਹੋਵੇਗੀ ਚੋਣ

·          8ਵੀਂ ਪਾਸ ਤੋਂ ਪੋਸਟ ਗ੍ਰੈਜੂਏਸ਼ਨ ਤੱਕ ਦੇ ਯੋਗ ਉਮੀਦਵਾਰ ਲੈ ਸਕਣਗੇ ਭਾਗ

·         ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ

ਮਾਲੇਰਕੋਟਲਾ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮਾਲੇਰਕੋਟਲਾ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ (ਜ਼ਿਲ੍ਹਾ ਸੰਗਰੂਰ) ਵਿਖੇ ਇੱਕ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 60 ਤੋਂ ਵੱਧ ਨਾਮਵਰ ਨਿੱਜੀ ਕੰਪਨੀਆਂ ਅਤੇ ਉਦਯੋਗਿਕ ਅਦਾਰੇ, ਜਿਵੇਂ ਕਿ ਕੇ.ਆਰ.ਬੀ.ਐੱਲ., ਜਗਤਜੀਤ ਐਗਰੋ, ਅਵਾਨੀ ਟੈਕਸਟਾਈਲ, ਅਰੀਹੰਤ ਸਪਿਨਿੰਗ ਮਿਲਜ਼, ਆਈ.ਸੀ.ਆਈ.ਸੀ.ਆਈ. ਬੈਂਕ ਆਦਿ ਸ਼ਮੂਲੀਅਤ ਕਰਨਗੇ। ਇਨ੍ਹਾਂ ਕੰਪਨੀਆਂ ਵੱਲੋਂ 3,000 ਤੋਂ ਵੱਧ ਖਾਲੀ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੌਕੇ ‘ਤੇ ਹੀ ਇੰਟਰਵਿਊ ਰਾਹੀਂ ਚੋਣ ਕੀਤੀ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 8ਵੀਂ ਪਾਸ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੀ ਯੋਗਤਾ ਰੱਖਣ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਮੇਲੇ ਵਿੱਚ ਸ਼ਮੂਲੀਅਤ ਕਰਨ।

ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਲਈ ਪਹਿਲਾਂ ਤੋਂ ਗੂਗਲ ਫਾਰਮ ਰਾਹੀਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਰਜਿਸਟ੍ਰੇਸ਼ਨ ਲਈ ਲਿੰਕ – https://forms.gle/cpdMPDfFReJNZvCr7। ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਉਮੀਦਵਾਰ ਆਪਣੇ ਨਾਲ ਅਪਡੇਟ ਰੈਜ਼ਿਊਮੇ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜ਼ਰੂਰ ਲੈ ਕੇ ਆਉਣ, ਤਾਂ ਜੋ ਭਰਤੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਨੂੰ ਉਦਯੋਗਾਂ ਨਾਲ ਸਿੱਧੇ ਤੌਰ ‘ਤੇ ਜੋੜਨ ਦਾ ਪ੍ਰਭਾਵਸ਼ਾਲੀ ਮੰਚ ਸਾਬਤ ਹੋ ਰਹੇ ਹਨ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦੇ ਬਿਹਤਰ ਮੌਕੇ ਮਿਲਦੇ ਹਨ।

LEAVE A REPLY

Please enter your comment!
Please enter your name here