ਅੱਜ ਹਿੰਦੂ ਸੰਗਠਨਾਂ ਵੱਲੋਂ CM ਭਗਵੰਤ ਮਾਨ ਨਾਲ ਕੀਤੀ ਗਈ ਮੁਲਾਕਾਤ

ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਸੁਲਝਾਉਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਰਿਕਾਰਡ ਤੋੜ ਸਮੇਂ ਵਿੱਚ ਹੱਲ ਕਰ ਲਿਆ ਹੈ। ਹਿੰਦੂ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਵੱਲੋਂ ਕਿਹਾ ਗਿਆ ਕਿ ਖੰਨਾ ਦੇ ਮੰਦਰ ਵਿੱਚ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਕਿਸੇ ਹੋਰ ਸੂਬੇ ਵਿੱਚ ਕਾਬੂ ਕਰ ਲਿਆ ਹੈ। ਇਸ ਨਾਲ ਹਿੰਦੂਆਂ ਵਿੱਚ ਉਤਸ਼ਾਹ ਵਧਿਆ ਹੈ ਅਤੇ ਲੋਕਾਂ ਨੂੰ ਭਰੋਸਾ ਹੋ ਗਿਆ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੇ ਮੰਦਰ ਅਤੇ ਗੁਰਦੁਆਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿੱਚ ਹੋਈ ਚੋਰੀ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਹ ਦੇਖ ਕੇ ਤਸੱਲੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਭਵਿੱਖ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਗਈ ਹੈ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੁੱਖ ਮੰਤਰੀ ਸਿਰਫ਼ ਪਲੇਟਫਾਰਮਾਂ ‘ਤੇ ਹੀ ਬੋਲਦੇ ਨਹੀਂ ਹਨ, ਅੱਜ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਵਿੱਚ ਵਿਸ਼ਵਾਸ ਹੋਰ ਵਧ ਗਿਆ ਹੈ।

Leave a Reply

Your email address will not be published. Required fields are marked *