Tuesday, July 14, 2026
Home National ਭਾਰਤ ਟੈਕਸ 2026’ ’ਚ ਪੰਜਾਬ ਦੀ ਨੁਮਾਇੰਦਗੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਭਾਰਤ ਟੈਕਸ 2026’ ’ਚ ਪੰਜਾਬ ਦੀ ਨੁਮਾਇੰਦਗੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

0
4

ਚੰਡੀਗੜ੍ਹ/ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਦੇ ਅਹਿਮ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਕੌਮਾਂਤਰੀ ਪੱਧਰ ਦੇ ਟੈਕਸਟਾਈਲ ਸਮਾਗਮ ‘ਭਾਰਤ ਟੈਕਸ 2026’ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਰਹਿਣਗੇ।

ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਭਾਰਤ ਟੈਕਸ 2026’ ਵਿੱਚ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ‘ਪੰਜਾਬ ਸਟੇਟ ਪਵੇਲੀਅਨ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਪਵੇਲੀਅਨ ਰਾਹੀਂ ਪੰਜਾਬ ਦੀ ਅਮੀਰ ਟੈਕਸਟਾਈਲ ਵਿਰਾਸਤ, ਰਵਾਇਤੀ ਕਲਾ, ਹੁਨਰਮੰਦ ਕਾਰੀਗਰੀ ਅਤੇ ਆਧੁਨਿਕ ਉਦਯੋਗਿਕ ਸਮਰੱਥਾ ਨੂੰ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੇ ਉਦਯੋਗਪਤੀਆਂ ਅਤੇ ਕਾਰੋਬਾਰੀ ਪ੍ਰਤੀਨਿਧੀਆਂ ਸਾਹਮਣੇ ਪੇਸ਼ ਕੀਤਾ ਜਾਵੇਗਾ।

ਪੰਜਾਬ ਸਟੇਟ ਪਵੇਲੀਅਨ ਵਿੱਚ ਸੂਬੇ ਦੇ ਟੈਕਸਟਾਈਲ ਉਦਯੋਗ ਨਾਲ ਜੁੜੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਪੰਜਾਬ ਨੂੰ ਇੱਕ ਪ੍ਰਮੁੱਖ ਨਿਵੇਸ਼ ਕੇਂਦਰ ਵਜੋਂ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸੂਬੇ ਦੀ ਉਦਯੋਗ ਪੱਖੀ ਨੀਤੀ, ਬਿਹਤਰ ਬੁਨਿਆਦੀ ਢਾਂਚੇ ਅਤੇ ਉਦਯੋਗਾਂ ਲਈ ਉਪਲਬਧ ਸਹੂਲਤਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਮੁੱਖ ਮੰਤਰੀ ਮਾਨ ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚੇ ਵੱਡੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਟੈਕਸਟਾਈਲ ਇੰਡਸਟਰੀ ਦੇ ਪ੍ਰਤੀਨਿਧੀਆਂ ਨਾਲ ਸਿੱਧੀਆਂ ਮੁਲਾਕਾਤਾਂ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਸਾਹਮਣੇ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਅਤੇ ਭਵਿੱਖੀ ਵਿਕਾਸ ਵਿਜ਼ਨ ਵੀ ਪੇਸ਼ ਕੀਤਾ ਜਾਵੇਗਾ। ਇਸ ਦਾ ਮੁੱਖ ਉਦੇਸ਼ ਸੂਬੇ ਵਿੱਚ ਨਵੇਂ ਉਦਯੋਗ ਸਥਾਪਿਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਅਤੇ ਪੰਜਾਬ ਦੇ ਟੈਕਸਟਾਈਲ ਉਤਪਾਦਾਂ ਦੀ ਬਰਾਮਦ ਨੂੰ ਕੌਮਾਂਤਰੀ ਬਾਜ਼ਾਰਾਂ ਵਿੱਚ ਹੋਰ ਹੁਲਾਰਾ ਦੇਣਾ ਹੈ।

ਪੰਜਾਬ ਸਰਕਾਰ ਵੱਲੋਂ ਟੈਕਸਟਾਈਲ ਅਤੇ ਗਾਰਮੈਂਟ ਸੈਕਟਰ ਨੂੰ ਸੂਬੇ ਦੇ ਉਦਯੋਗਿਕ ਵਿਕਾਸ ਲਈ ਇੱਕ ਮਹੱਤਵਪੂਰਨ ਖੇਤਰ ਵਜੋਂ ਦੇਖਿਆ ਜਾ ਰਿਹਾ ਹੈ। ‘ਭਾਰਤ ਟੈਕਸ 2026’ ਵਿੱਚ ਪੰਜਾਬ ਦੀ ਭਾਗੀਦਾਰੀ ਨਾਲ ਸੂਬੇ ਵਿੱਚ ਨਿਵੇਸ਼ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਹੋਣ ਅਤੇ ਟੈਕਸਟਾਈਲ ਉਦਯੋਗ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

LEAVE A REPLY

Please enter your comment!
Please enter your name here