ਜਲੰਧਰ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਜਾਰੀ ਹੈ। ਅੱਜ ਕੀਮਤੀ ਧਾਤਾਂ ਦੇ ਬਾਜ਼ਾਰ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਕੀਤੀਆਂ ਕੀਮਤਾਂ ਅਨੁਸਾਰ 24 ਕੈਰੇਟ ਸੋਨੇ ਦਾ ਭਾਅ 1,45,600 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 1,35,410 ਰੁਪਏ ਪ੍ਰਤੀ 10 ਗ੍ਰਾਮ ਰਹੀ।
ਚਾਂਦੀ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦਰਜ ਕੀਤੀ ਗਈ ਹੈ। ਜਲੰਧਰ ਸਰਾਫਾ ਬਾਜ਼ਾਰ ਵਿੱਚ ਚਾਂਦੀ ਦਾ ਭਾਅ ਵਧ ਕੇ 2,25,400 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਸੋਨੇ ਅਤੇ ਚਾਂਦੀ ਦੀਆਂ ਵਧਦੀਆਂ ਕੀਮਤਾਂ ਕਾਰਨ ਗਹਿਣੇ ਖਰੀਦਣ ਵਾਲੇ ਗਾਹਕਾਂ ਦੇ ਬਜਟ ’ਤੇ ਅਸਰ ਪੈ ਸਕਦਾ ਹੈ।
ਇਸ ਦੌਰਾਨ ਰਾਸ਼ਟਰੀ ਪੱਧਰ ’ਤੇ ਵੀ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ। ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ ਸੋਨੇ ਦੀ ਕੀਮਤ 786 ਰੁਪਏ ਵਧ ਕੇ 1,41,095 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵਿੱਚ 1,307 ਰੁਪਏ ਦਾ ਵਾਧਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਇਸ ਦਾ ਭਾਅ 2,19,025 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਿਆ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤੀ ਧਾਤਾਂ ਦਾ ਰੁਝਾਨ ਮਿਲਿਆ-ਜੁਲਿਆ ਰਿਹਾ। ਸੋਨਾ ਤੇਜ਼ੀ ਨਾਲ ਹਰੇ ਨਿਸ਼ਾਨ ’ਤੇ ਕਾਰੋਬਾਰ ਕਰਦਾ ਨਜ਼ਰ ਆਇਆ, ਜਦਕਿ ਚਾਂਦੀ ਦੀਆਂ ਕੀਮਤਾਂ ਵਿੱਚ ਦਬਾਅ ਦੇਖਿਆ ਗਿਆ ਅਤੇ ਇਹ ਲਾਲ ਨਿਸ਼ਾਨ ’ਤੇ ਵਪਾਰ ਕਰ ਰਹੀ ਸੀ।
ਬਾਜ਼ਾਰ ਮਾਹਿਰਾਂ ਅਨੁਸਾਰ ਕੌਮਾਂਤਰੀ ਆਰਥਿਕ ਹਾਲਾਤ, ਭੂ-ਰਾਜਨੀਤਿਕ ਤਣਾਅ, ਅਮਰੀਕੀ ਡਾਲਰ ਦੀ ਸਥਿਤੀ ਅਤੇ ਨਿਵੇਸ਼ਕਾਂ ਵੱਲੋਂ ਸੁਰੱਖਿਅਤ ਨਿਵੇਸ਼ ਵਜੋਂ ਸੋਨੇ ਦੀ ਵਧਦੀ ਮੰਗ ਕਾਰਨ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹਿ ਸਕਦਾ ਹੈ।







