HomePunjabMalerkotlaਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਮਾਈ ਭਾਰਤ’ਪ੍ਰੋਗਰਾਮ ਨੂੰ ਮਜ਼ਬੂਤ ਬਣਾਉਣ ਸਬੰਧੀ ਜ਼ਿਲ੍ਹਾ...

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਮਾਈ ਭਾਰਤ’ਪ੍ਰੋਗਰਾਮ ਨੂੰ ਮਜ਼ਬੂਤ ਬਣਾਉਣ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ

• 15 ਤੋਂ 29 ਸਾਲ ਦੇ 12 ਹਜ਼ਾਰ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਦਾ ਰੱਖਿਆ ਟੀਚਾ
• ਸਕੂਲਾਂ, ਕਾਲਜਾਂ ਅਤੇ ਸਰਕਾਰੀ ਵਿਭਾਗਾਂ ਨੂੰ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼

ਮਾਲੇਰਕੋਟਲਾ:
ਜ਼ਿਲ੍ਹਾ ਮਾਲੇਰਕੋਟਲਾ ਵਿੱਚ ‘ਮਾਈ ਭਾਰਤ (ਮੇਰਾ ਯੁਵਾ ਭਾਰਤ)’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਹਾਇਕ ਕਮਿਸ਼ਨਰ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਦੱਸਿਆ ਕਿ ਮਾਈ ਭਾਰਤ (ਮੇਰਾ ਯੁਵਾ ਭਾਰਤ) ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਦੇਸ਼ ਦੇ ਨੌਜਵਾਨਾਂ ਨੂੰ ਸਮਾਜ ਸੇਵਾ, ਲੀਡਰਸ਼ਿਪ, ਹੁਨਰ ਵਿਕਾਸ, ਵਲੰਟੀਅਰ ਸੇਵਾਵਾਂ ਅਤੇ ਰਾਸ਼ਟਰ ਨਿਰਮਾਣ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਨੌਜਵਾਨ ਡਿਜੀਟਲ ਪ੍ਰੋਫਾਈਲ ਤਿਆਰ ਕਰ ਸਕਦੇ ਹਨ, ਸਰਕਾਰੀ ਪਹਿਲਕਦਮੀਆਂ ਵਿੱਚ ਭਾਗ ਲੈ ਸਕਦੇ ਹਨ ਅਤੇ ਤਜਰਬੇ-ਅਧਾਰਿਤ ਸਿੱਖਣ ਦੇ ਮੌਕੇ ਪ੍ਰਾਪਤ ਕਰ ਸਕਦੇ ਹਨ।
ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਰਾਹੁਲ ਸੈਣੀ ਰਾਹੁਲ ਸੈਣੀ ਨੇ ਦੱਸਿਆ ਗਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਲਈ 15 ਤੋਂ 29 ਸਾਲ ਉਮਰ ਵਰਗ ਦੇ 12,000 ਨੌਜਵਾਨਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਸਕੂਲਾਂ, ਕਾਲਜਾਂ, ਆਈ.ਟੀ.ਆਈਜ਼., ਪੌਲੀਟੈਕਨਿਕ ਸੰਸਥਾਵਾਂ, ਨਰਸਿੰਗ ਅਤੇ ਬੀ.ਐੱਡ. ਕਾਲਜਾਂ ਸਮੇਤ ਹੋਰ ਉੱਚ ਵਿਦਿਅਕ ਅਦਾਰਿਆਂ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸ ਦੇ ਨਾਲ ਹਰ ਸੰਸਥਾ ਵਿੱਚ ਮਾਈ ਭਾਰਤ ਨੋਡਲ ਅਫ਼ਸਰ ਨਿਯੁਕਤ ਕਰਕੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਿਯਮਤ ਰਿਪੋਰਟਿੰਗ ਯਕੀਨੀ ਬਣਾਈ ਜਾਵੇਗੀ।
ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਸਾਰੇ ਸਬੰਧਤ ਵਿਭਾਗਾਂ, ਵਿਦਿਅਕ ਸੰਸਥਾਵਾਂ ਅਤੇ ਯੁਵਾ ਸੰਗਠਨਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ www.mybharat.gov.in ਪੋਰਟਲ ‘ਤੇ ਰਜਿਸਟਰ ਕਰਵਾਇਆ ਜਾਵੇ, ਤਾਂ ਜੋ ਉਹ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਮੌਕਿਆਂ ਦਾ ਲਾਭ ਲੈ ਕੇ ਵਿਕਸਿਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments