HomeHaryana Newsਹਰਿਆਣਾ ਤੋਂ ਪੰਜਾਬ ਤੱਕ ਵਿਕਾਸ ਦਾ ਸੰਦੇਸ਼, PM ਮੋਦੀ ਅੱਜ ਦੇਣਗੇ ਕਈ...

ਹਰਿਆਣਾ ਤੋਂ ਪੰਜਾਬ ਤੱਕ ਵਿਕਾਸ ਦਾ ਸੰਦੇਸ਼, PM ਮੋਦੀ ਅੱਜ ਦੇਣਗੇ ਕਈ ਵੱਡੀਆਂ ਸੌਗਾਤਾਂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਤਿੰਨਾਂ ਖੇਤਰਾਂ ਵਿੱਚ ਕਰੀਬ ₹26,800 ਕਰੋੜ ਦੀਆਂ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਦੌਰੇ ਦੀ ਸ਼ੁਰੂਆਤ ਹਰਿਆਣਾ ਦੇ ਜੀੰਦ ਤੋਂ ਹੋਵੇਗੀ, ਜਿੱਥੇ ਉਹ ਜੀੰਦ-ਸੋਨੀਪਤ ਰੂਟ ‘ਤੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈੱਲ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟ੍ਰੇਨ ਸਵਦੇਸ਼ੀ ਤਕਨਾਲੋਜੀ ਨਾਲ ਤਿਆਰ ਕੀਤੀ ਗਈ ਹੈ ਅਤੇ ਇਸ ਦੇ ਸੰਚਾਲਨ ਦੌਰਾਨ ਕਾਰਬਨ ਉਤਸਰਜਨ ਨਹੀਂ ਹੁੰਦਾ, ਸਗੋਂ ਸਿਰਫ਼ ਪਾਣੀ ਦੀ ਭਾਫ਼ ਨਿਕਲਦੀ ਹੈ।

ਜੀੰਦ ਵਿੱਚ ਪ੍ਰਧਾਨ ਮੰਤਰੀ ਲਗਭਗ ₹14,700 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਸ਼ਿਲਾਨਿਆਸ ਵੀ ਕਰਨਗੇ। ਇਸ ਤੋਂ ਇਲਾਵਾ ਉਹ ਕੁਰੂਕਸ਼ੇਤਰ ਵਿੱਚ ਸਿੱਖ ਗੁਰੂਆਂ ਦੀ ਵਿਰਾਸਤ ਨੂੰ ਸਮਰਪਿਤ ਸਿੱਖ ਮਿਊਜ਼ੀਅਮ ਦਾ ਨੀਂਹ ਪੱਥਰ ਵੀ ਰੱਖਣਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਚੰਡੀਗੜ੍ਹ ਪਹੁੰਚਣਗੇ, ਜਿੱਥੇ ₹6,600 ਕਰੋੜ ਤੋਂ ਵੱਧ ਦੇ ਸਿਹਤ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਜੁੜੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਉਹ PGIMER ਦੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਐਡਵਾਂਸਡ ਨਿਊਰੋਸਾਇੰਸ ਸੈਂਟਰ ਦਾ ਉਦਘਾਟਨ ਵੀ ਕਰਨਗੇ।

ਦਿਨ ਦੇ ਆਖ਼ਰੀ ਪੜਾਅ ਵਿੱਚ ਪ੍ਰਧਾਨ ਮੰਤਰੀ ਪੰਜਾਬ ਦੇ ਜਲੰਧਰ ਵਿੱਚ ₹5,470 ਕਰੋੜ ਤੋਂ ਵੱਧ ਦੇ ਰੇਲਵੇ ਅਤੇ ਸੜਕ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਦੇਸ਼ ਭਰ ਦੇ 20 ਰਾਜਾਂ ਵਿੱਚ ਵਿਕਸਿਤ ਕੀਤੇ ਗਏ 75 ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੇ ਇੱਕ ਮਹੱਤਵਪੂਰਨ ਹਿੱਸੇ ਦਾ ਉਦਘਾਟਨ ਵੀ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਅਤੇ ਉੱਤਰੀ ਭਾਰਤ ਦੀ ਕਨੈਕਟੀਵਿਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments