HomePunjabMalerkotlaਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-...

ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ

* ਸਵਾਮਿਤਵ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
* ਲੰਬਿਤ ਇੰਤਕਾਲਾਂ ਦੇ ਨਿਪਟਾਰੇ, ਸਰਕਾਰੀ ਬਕਾਇਆ ਦੀ ਵਸੂਲੀ ਅਤੇ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ‘ਤੇ ਜ਼ੋਰ
* ਜਮਾਬੰਦੀਆਂ, ਫ਼ਰਦਾਂ ਅਤੇ ਹੋਰ ਰੈਵੇਨਿਊ ਰਿਕਾਰਡ ਦੀ ਡਿਜੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਮਾਲੇਰਕੋਟਲਾ: ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਲੋਕਾਂ ਨੂੰ ਰੈਵੇਨਿਊ ਵਿਭਾਗ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਰੈਵੇਨਿਊ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਡੀ.ਆਰ.ਓ ਨਵਜੋਤ ਤਿਵਾੜੀ,ਨਾਇਬ ਤਹਿਸ਼ੀਲਦਾਰ ਅਮਰਗੜ੍ਹ ਪਰਵੀਨ ਕੁਮਾਰ,ਨਾਇਬ ਤਹਿਸ਼ੀਲਦਾਰ ਸੁਖਵਿੰਦਰ ਸਿੰਘ, ਹਰਬੀਰ ਸਿੰਘ ਢੀਡਸਾ ਤੋਂ ਇਲਾਵਾ ਹੋਰ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ ।
ਮੀਟਿੰਗ ਦੌਰਾਨ ਸਵਾਮਿਤਵ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ, ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ, ਸਰਕਾਰੀ ਬਕਾਇਆ ਦੀ ਵਸੂਲੀ, ਈਜ਼ੀ ਰਜਿਸਟ੍ਰੇਸ਼ਨ ਅਤੇ ਐਨ.ਜੀ.ਡੀ.ਆਰ.ਐਸ. ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਜਮਾਬੰਦੀਆਂ, ਫ਼ਰਦਾਂ ਅਤੇ ਹੋਰ ਰੈਵੇਨਿਊ ਰਿਕਾਰਡ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੈਵੇਨਿਊ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ-ਸੀਮਾ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇੰਤਕਾਲਾਂ ਦੇ ਲੰਬਿਤ ਕੇਸਾਂ ਨੂੰ ਤਰਜੀਹ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਸਰਕਾਰੀ ਬਕਾਇਆ ਦੀ ਵਸੂਲੀ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟ੍ਰੇਸ਼ਨ ਅਤੇ ਐਨ.ਜੀ.ਡੀ.ਆਰ.ਐਸ. ਪ੍ਰਣਾਲੀ ਰਾਹੀਂ ਲੋਕਾਂ ਨੂੰ ਰਜਿਸਟ੍ਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ। ਇਸ ਦੇ ਨਾਲ ਹੀ ਰੈਵੇਨਿਊ ਰਿਕਾਰਡ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਰੈਵੇਨਿਊ ਸੇਵਾਵਾਂ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਡਿਲੀਵਰੀ ਯਕੀਨੀ ਬਣਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਅਤੇ ਰੈਵੇਨਿਊ ਸੇਵਾਵਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments