Friday, July 17, 2026
Home Haryana News ਪ੍ਰਧਾਨ ਮੰਤਰੀ ਮੋਦੀ ਦੇ ਹਰਿਆਣਾ ਦੌਰੇ ਦੌਰਾਨ ਸਕੱਤਰੇਤ ਨੂੰ ਬੰਬ ਨਾਲ ਉਡਾਉਣ...

ਪ੍ਰਧਾਨ ਮੰਤਰੀ ਮੋਦੀ ਦੇ ਹਰਿਆਣਾ ਦੌਰੇ ਦੌਰਾਨ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

0
4

ਚੰਡੀਗੜ੍ਹ: ਹਰਿਆਣਾ ਦੇ ਜੀਂਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੀ ਪਹਿਲੀ ਹਾਈਡਰੋਜਨ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਦੌਰਾਨ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।

ਸੂਤਰਾਂ ਅਨੁਸਾਰ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਕੱਤਰੇਤ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਪਰਿਸਰ ਦੀ ਬਾਰੀਕੀ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ।

ਜਾਣਕਾਰੀ ਮੁਤਾਬਕ, ਹਰਿਆਣਾ ਸਕੱਤਰੇਤ ਨੂੰ ਪਹਿਲਾਂ ਵੀ ਕਈ ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਵਾਰ ਵੀ ਧਮਕੀ ਮਿਲਣ ਮਗਰੋਂ ਪ੍ਰਸ਼ਾਸਨ ਨੇ ਕੋਈ ਜੋਖਮ ਨਾ ਲੈਂਦਿਆਂ ਤੁਰੰਤ ਸੁਰੱਖਿਆ ਪ੍ਰੋਟੋਕਾਲ ਲਾਗੂ ਕਰ ਦਿੱਤੇ।

ਫਿਲਹਾਲ ਪੁਲਿਸ ਵੱਲੋਂ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਕੱਤਰੇਤ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਗਹਿਰਾਈ ਨਾਲ ਤਲਾਸ਼ੀ ਜਾਰੀ ਹੈ। ਅਜੇ ਤੱਕ ਕਿਸੇ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਮਿਲਣ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

LEAVE A REPLY

Please enter your comment!
Please enter your name here