Saturday, July 18, 2026
Home World News FBI ਵੱਲੋਂ ਨਾਮਜ਼ਦਗੀ ਤੋਂ ਬਾਅਦ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ...

FBI ਵੱਲੋਂ ਨਾਮਜ਼ਦਗੀ ਤੋਂ ਬਾਅਦ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, ਕਰੋੜਾਂ ਦੀ ਵਸੂਲੀ ਮਾਮਲੇ ‘ਚ ਕਾਰਵਾਈ ਤੇਜ਼

0
5
sho tanda

ਹੁਸ਼ਿਆਰਪੁਰ: ਪੰਜਾਬ ਪੁਲਿਸ ਨੇ ਟਾਂਡਾ ਥਾਣੇ ਦੇ ਸਾਬਕਾ ਐੱਸਐੱਚਓ (SHO) ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਗਰਾ ਦਾ ਨਾਮ ਹਾਲ ਹੀ ਵਿੱਚ ਅਮਰੀਕੀ ਜਾਂਚ ਏਜੰਸੀ FBI ਦੀ ਟਰਾਂਸਨੈਸ਼ਨਲ ਸੰਗਠਿਤ ਅਪਰਾਧ ਵਿਰੁੱਧ ਕੀਤੀ ਗਈ ਕਾਰਵਾਈ ‘ਆਪਰੇਸ਼ਨ ਹਾਰਡ ਬਾਲ’ (Operation Hard Ball) ਵਿੱਚ ਸਾਹਮਣੇ ਆਇਆ ਸੀ।

ਜਾਂਚ ਏਜੰਸੀਆਂ ਮੁਤਾਬਕ ਗੁਰਿੰਦਰਜੀਤ ਸਿੰਘ ਨਾਗਰਾ ‘ਤੇ ਦੋਸ਼ ਹੈ ਕਿ ਉਸ ਨੇ ਇੱਕ ਅਪਰਾਧੀ ਗਿਰੋਹ ਨਾਲ ਮਿਲੀਭੁਗਤ ਕਰਕੇ ਅਮਰੀਕਾ ਵਿੱਚ ਰਹਿੰਦੇ ਇੱਕ ਪੰਜਾਬੀ ਪਰਿਵਾਰ ਤੋਂ ਕਰੀਬ 4 ਲੱਖ ਅਮਰੀਕੀ ਡਾਲਰ (ਲਗਭਗ 3.8 ਕਰੋੜ ਰੁਪਏ) ਦੀ ਫਿਰੌਤੀ ਮੰਗੀ ਸੀ। ਦੋਸ਼ ਹੈ ਕਿ ਰਕਮ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਦੇ ਮੈਂਬਰਾਂ ਨੂੰ ਪੰਜਾਬ ਦੇ ਇੱਕ ਕਤਲ ਕੇਸ ਵਿੱਚ ਝੂਠਾ ਫਸਾਉਣ ਦੀ ਧਮਕੀ ਦਿੱਤੀ ਗਈ ਸੀ।

FBI ਵੱਲੋਂ ਦੋਸ਼ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਪਹਿਲਾਂ ਨਾਗਰਾ ਨੂੰ ਟਾਂਡਾ ਥਾਣੇ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਸੀ ਅਤੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਸਨ। ਹੁਣ ਉਸ ਨੂੰ ਟਾਂਡਾ ਥਾਣੇ ਵਿੱਚ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਭ੍ਰਿਸ਼ਟਾਚਾਰ ਅਤੇ ਜ਼ਬਰਦਸਤੀ ਵਸੂਲੀ ਨਾਲ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਹੋਏ ਹਨ। ਦੂਜੇ ਪਾਸੇ, ਅਮਰੀਕੀ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਅਪਰਾਧੀ ਗਿਰੋਹਾਂ ਖ਼ਿਲਾਫ਼ ਵੱਡੀ ਕਾਰਵਾਈ ਦਾ ਹਿੱਸਾ ਮੰਨ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here