Saturday, July 18, 2026
Home Punjab Malerkotla ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ-ਮਾਲੇਰਕੋਟਲਾ-ਜਰਗ-ਖੰਨਾ ਸੜਕ ਦੇ ਨਿਰਮਾਣ ਨੂੰ ਮਿਲੀ ‘ਇਨ-ਪ੍ਰਿੰਸੀਪਲ’ ਮਨਜ਼ੂਰੀ

ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ-ਮਾਲੇਰਕੋਟਲਾ-ਜਰਗ-ਖੰਨਾ ਸੜਕ ਦੇ ਨਿਰਮਾਣ ਨੂੰ ਮਿਲੀ ‘ਇਨ-ਪ੍ਰਿੰਸੀਪਲ’ ਮਨਜ਼ੂਰੀ

0
2

·   ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਯਤਨਾਂ ਸਦਕਾ 66.28 ਕਰੋੜ ਰੁਪਏ ਦਾ ਸੜਕੀ ਪ੍ਰਾਜੈਕਟ ਮਨਜ਼ੂਰ,18.5 ਕਿਲੋਮੀਟਰ ਲੰਮੀ ਸੜਕ 18 ਫੁੱਟ ਤੋਂ ਵਧਾ ਕੇ 33 ਫੁੱਟ ਕੀਤੀ ਜਾਵੇਗੀ

·  ਵਿਧਾਇਕ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਕੀਤਾ ਧੰਨਵਾਦ

* ਕਿਹਾ, ਪੰਜਾਬ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਮਾਲੇਰਕੋਟਲਾ ਦੇ ਵਿਕਾਸ ਨੂੰ ਦੇ ਰਹੀ ਨਵੀਂ ਗਤੀ

ਮਾਲੇਰਕੋਟਲਾ: ਮਾਲੇਰਕੋਟਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਜਾਇਜ਼ ਮੰਗ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਚੁੱਕਦਿਆਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਦੇ ਲਗਾਤਾਰ ਯਤਨਾਂ ਸਦਕਾ ਮਾਲੇਰਕੋਟਲਾ-ਜਰਗ-ਖੰਨਾ ਸੜਕ (ਮਾਲੇਰਕੋਟਲਾ-ਜੋੜੇ ਪੁਲ) ਦੇ ਨਿਰਮਾਣ ਅਤੇ ਸੁਧਾਰ ਲਈ ‘ਇਨ-ਪ੍ਰਿੰਸੀਪਲ’ ਮਨਜ਼ੂਰੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ ਕਰੀਬ 66 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ 18.5 ਕਿਲੋਮੀਟਰ ਲੰਮੀ ਸੜਕ ਨੂੰ ਮੌਜੂਦਾ 18 ਫੁੱਟ ਤੋਂ ਵਧਾ ਕੇ 33 ਫੁੱਟ ਕੀਤਾ ਜਾਵੇਗਾ।

               ਇਸ ਮਹੱਤਵਪੂਰਨ ਮਨਜ਼ੂਰੀ ’ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਵਿਸ਼ੇਸ਼ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਅਤੇ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਕੇ ਵਿਕਾਸ ਪੱਖੀ ਸੋਚ ਦਾ ਪ੍ਰਗਟਾਵਾ ਕੀਤਾ ਹੈ।

                  ਵਿਧਾਇਕ ਨੇ ਕਿਹਾ ਕਿ ਸੜਕ ਦੇ ਚੌੜਾ ਹੋਣ ਨਾਲ ਮਾਲੇਰਕੋਟਲਾ, ਜਰਗ, ਖੰਨਾ ਅਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਇਸ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ, ਸੜਕ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਮਦਦ ਮਿਲੇਗੀ
ਅਤੇ ਇਲਾਕੇ ਦੇ ਵਪਾਰਕ ਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ।

                    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਇਸ ਪ੍ਰਾਜੈਕਟ ਦੀ ਮਨਜ਼ੂਰੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦਾ ਮੁੜ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

LEAVE A REPLY

Please enter your comment!
Please enter your name here