ਪਟਿਆਲਾ, 17 ਜੁਲਾਈ:
ਪੀਪੀਸੀਬੀ ਨੇ ‘ਮਿਸ਼ਨ ਕਲੀਨ ਪਟਿਆਲਾ’ ਲਈ ਵੱਖ-ਵੱਖ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਇੱਕ ਮੰਚ ’ਤੇ ਲਿਆਂਦਾ : ਰੀਨਾ ਗੁਪਤਾ
ਵਾਤਾਵਰਣ ਸੁਰੱਖਿਆ ਨੂੰ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਮੰਨਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਅੱਜ ਆਪਣੇ ਪ੍ਰਮੁੱਖ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ ‘ਤੇ ਸਫ਼ਾਈ ਮੁਹਿੰਮ ਚਲਾਈ।
ਇਸ ਮੁਹਿੰਮ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾਗੁਪਤਾ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਬੋਰਡ ਦੇ ਸੀਨੀਅਰ ਅਧਿਕਾਰੀ, ਪੰਜਾਬ ਰੋਡਵੇਜ਼, ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ, ਸਿੰਚਾਈ ਅਤੇ ਡਰੇਨੇਜ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਕਿਹਾ
“ਸਭ ਤੋਂ ਸਾਫ਼ ਸ਼ਹਿਰ ਕੇਵਲ ਸਰਕਾਰਾਂ ਦੇ ਯਤਨਾਂ ਨਾਲ ਨਹੀਂ ਬਣਦੇ, ਸਗੋਂ ਉਦੋਂ ਬਣਦੇ ਹਨ ਜਦੋਂ ਹਰ ਨਾਗਰਿਕ ਇਹ ਮੰਨਦਾ ਹੈ ਕਿ ਉਸਦੇ ਘਰ, ਦਫ਼ਤਰ ਜਾਂ ਸੰਸਥਾ ਦੇ ਬਾਹਰ ਦੀ ਸੜਕ ਵੀ ਉਸਦੀ ਆਪਣੀ ਜ਼ਿੰਮੇਵਾਰੀ ਹੈ। ਅਸੀਂ ਪਟਿਆਲਾ ਦੀਆਂ ਪ੍ਰਮੁੱਖ ਸੰਸਥਾਵਾਂ, ਲਾਗੂਕਰਨ ਏਜੰਸੀਆਂ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਸੰਸਥਾ ਇੱਕ ਜਨਤਕ ਥਾਂ ਨੂੰ ਗੋਦ ਲੈ ਕੇ ਹਰ ਮਹੀਨੇ ਕੁਝ ਘੰਟੇ ਉਸ ਦੀ ਸਫ਼ਾਈ ਅਤੇ ਸੰਭਾਲ ਲਈ ਸਮਰਪਿਤ ਕਰੇ, ਤਾਂ ਅਸੀਂ ਇੱਕ ਹੋਰ ਸਾਫ਼, ਸਿਹਤਮੰਦ ਅਤੇ ਰਹਿਣਯੋਗ ਪੰਜਾਬ ਦੀ ਸਿਰਜਣਾ ਕਰ ਸਕਦੇ ਹਾਂ।”
ਉਨ੍ਹਾਂ ਕਿਹਾ ਕਿ ਮੁਹਿੰਮ ਦੇ ਅਗਲੇ ਪੜਾਅ ਤਹਿਤ ਭਾਗੀਦਾਰ ਸੰਸਥਾਵਾਂ ਨਿਰਧਾਰਤ ਦਿਨਾਂ ‘ਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਮੁਹਿੰਮਾਂ ਜਾਰੀ ਰੱਖਣਗੀਆਂ। ਵੱਧ ਤੋਂ ਵੱਧ ਲੋਕਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਲਦੀ ਹੀ ਆਉਣ ਵਾਲੀਆਂ ਗਤੀਵਿਧੀਆਂ ਦਾ ਕੈਲੰਡਰ ਜਾਰੀ ਕਰੇਗਾ।
ਇਸ ਮੁਹਿੰਮ ਵਿੱਚ ਨੌਜਵਾਨਾਂ ਦੀ ਭਰਪੂਰ ਭਾਗੀਦਾਰੀ ਵੀ ਵੇਖਣ ਨੂੰ ਮਿਲੀ। ਬਲਾਸਮਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਆਈ.ਟੀ.ਆਈ. ਕਾਲਜ, ਪਟਿਆਲਾ ਦੇਵਿਦਿਆਰਥੀਆਂ ਨੇ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਮਿਲ ਕੇ ਸੜਕ ਦੀ ਸਫ਼ਾਈਕੀਤੀ। ਇਸ ਤੋਂ ਇਲਾਵਾ, ਪਟਿਆਲਾ ਨੂੰ ਸਾਫ਼-ਸੁਥਰਾ ਰੱਖਣ ਲਈ ਸਮਰਪਿਤ ਸਵੈਛਿਕਨਾਗਰਿਕ ਸਮੂਹ “ਮੇਰਾ ਪਟਿਆਲਾ ਮੈਂ ਹੀ ਸਵਾਰਾ” ਦੇ ਮੈਂਬਰਾਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇਸ ਮੁਹਿੰਮ ਪ੍ਰਤੀ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਅਤੇ ਮਾਲਕੀ ਦੀ ਭਾਵਨਾ ਸਪੱਸ਼ਟ ਹੋਈ।
ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪਟਿਆਲਾ’ ਹੁਣ ਪੂਰੇ ਸ਼ਹਿਰਦੀ ਲੋਕ ਮੁਹਿੰਮ ਬਣ ਚੁੱਕੀ ਹੈ। ਹੁਣ ਤੱਕ 30 ਤੋਂ ਵੱਧ ਸੰਸਥਾਵਾਂ ਇਸ ਪਹਿਲ ਨਾਲ ਜੁੜਚੁੱਕੀਆਂ ਹਨ, ਜਿਨ੍ਹਾਂ ਵਿੱਚ 18 ਸਕੂਲ, 10 ਕਾਲਜ ਅਤੇ ਚਾਰ ਪ੍ਰਮੁੱਖ ਸੰਸਥਾਵਾਂ ਸ਼ਾਮਲ ਹਨ। ਇਹ ਸੰਸਥਾਵਾਂ ਜਨਤਕ ਥਾਵਾਂ ਨੂੰ ਗੋਦ ਲੈ ਕੇ ਨਿਯਮਿਤ ਸਫ਼ਾਈ ਮੁਹਿੰਮਾਂ ਚਲਾ ਰਹੀਆਂ ਹਨ ਅਤੇ ਵਾਤਾਵਰਣ ਸੰਭਾਲ ਲਈ ਯੋਗਦਾਨ ਪਾ ਰਹੀਆਂ ਹਨ।
ਮਿਸ਼ਨ ਕਲੀਨ ਪਟਿਆਲਾ ਦੀ ਸ਼ੁਰੂਆਤ ਤੋਂ ਹੁਣ ਤੱਕ 650 ਤੋਂ ਵੱਧ ਭਾਗੀਦਾਰ ਲਗਭਗ 28 ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਹਿੱਸਾ ਲੈ ਚੁੱਕੇ ਹਨ। ਇਹ ਮੁਹਿੰਮਾਂ ਸੰਬੰਧਿਤ ਸੰਸਥਾਵਾਂ ਦੇ ਨੇੜਲੇ ਰਸਤਿਆਂ ‘ਤੇ ਚਲਾਈਆਂ ਗਈਆਂ। ਇਸ ਵਿੱਚ 20 ਵਿਦਿਅਕ ਸੰਸਥਾਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸਰਕਾਰੀ ਸੀਨੀਅਰ ਸੈਕੰਡਰੀ ਸਿਵਲ ਲਾਈਨਜ਼ ਸਕੂਲ, ਸਰਕਾਰੀ ਆਈ.ਟੀ.ਆਈ. ਕਾਲਜ, ਮੁਲਤਾਨੀ ਮਲ ਮੋਦੀ ਕਾਲਜ, ਡੀ.ਏ.ਵੀ. ਪਬਲਿਕ ਸਕੂਲ, ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ, ਬੁੱਢਾ ਦਲ ਪਬਲਿਕ ਸਕੂਲ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਕੈਂਟਲ ਸੀਨੀਅਰ ਸਕੂਲ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਦ ਬ੍ਰਿਟਿਸ਼ ਕੋ-ਐਡ ਸਕੂਲ, ਯਾਦਵੇਂਦਰਾ ਪਬਲਿਕ ਸਕੂਲ, ਬਲਾਸਮਜ਼ ਸੀਨੀਅਰ ਸੈਕੰਡਰੀ ਸਕੂਲ, ਆਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸਕੂਲ, ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ, ਅਰਵਿੰਦੋ ਪਬਲਿਕ ਸਕੂਲ, ਪੰਜਾਬੀ ਯੂਨੀਵਰਸਿਟੀ, ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪਾਲੀਟੈਕਨਿਕ ਕਾਲਜ ਅਤੇ ਸ਼ਿਵਾਲਿਕ ਪਬਲਿਕ ਸਕੂਲ ਸ਼ਾਮਲ ਹਨ। ਇਹ ਸੰਸਥਾਵਾਂ ਸਿਰਫ਼ ਸਫ਼ਾਈ ਹੀ ਨਹੀਂ ਕਰ ਰਹੀਆਂ, ਸਗੋਂ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸੁੰਦਰ ਬਣਾਉਣ ਲਈ ਨਵੇਂ ਵਿਚਾਰਾਂ ‘ਤੇ ਵੀ ਕੰਮ ਕਰ ਰਹੀਆਂ ਹਨ। ਪ੍ਰਮੁੱਖ ਸੰਸਥਾਵਾਂ ਵਿੱਚ ਭਾਰਤ-ਤਿੱਬਤ ਸੀਮਾ ਪੁਲਿਸ (ਆਈ.ਟੀ.ਬੀ.ਪੀ.), ਸਟੇਸ਼ਨ ਹੈੱਡਕੁਆਰਟਰ ਪਟਿਆਲਾ ਤੇ ਬਾਗਬਾਨੀ ਵਿਭਾਗ ਵੀ ਸ਼ਾਮਲ ਹਨ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੁਹਰਾਇਆ ਕਿ ਹਵਾ ਦੀ ਗੁਣਵੱਤਾ ਵਿੱਚ ਸੁਧਾਰਅਤੇ ਸ਼ਹਿਰੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਕਾਰਵਾਈ ਦੇ ਨਾਲ-ਨਾਲਲੋਕਾਂ ਦੀ ਲਗਾਤਾਰ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ‘ਮਿਸ਼ਨ ਕਲੀਨ ਪਟਿਆਲਾ’ ਰਾਹੀਂ ਬੋਰਡ ਦਾ ਉਦੇਸ਼ ਲੋਕਾਂ ਵਿੱਚ ਲੰਬੇ ਸਮੇਂ ਲਈ ਵਿਵਹਾਰਕ ਬਦਲਾਅ ਨੂੰ ਉਤਸ਼ਾਹਿਤ ਕਰਨਾ, ਜਨਤਕ ਥਾਵਾਂ ਪ੍ਰਤੀ ਸਾਂਝੀ ਮਾਲਕੀ ਦੀ ਭਾਵਨਾ ਪੈਦਾ ਕਰਨੀ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਲਈ ਨਾਗਰਿਕਾਂ ਦੀ ਅਗਵਾਈ ਹੇਠ ਵਾਤਾਵਰਣ ਸੰਭਾਲ ਦਾਇੱਕ ਅਨੁਕਰਣਯੋਗ ਮਾਡਲ ਤਿਆਰ ਕਰਨਾ ਹੈ।







