HomePunjabਅਗਸਤ ਤੋਂ ਸ਼ੁਰੂ ਹੋਣਗੇ ਤਿੰਨ ਨਵੇਂ ਧਾਰਮਿਕ ਰੂਟ, ਮਾਨ ਸਰਕਾਰ ਦੀ ਮੁਫ਼ਤ...

ਅਗਸਤ ਤੋਂ ਸ਼ੁਰੂ ਹੋਣਗੇ ਤਿੰਨ ਨਵੇਂ ਧਾਰਮਿਕ ਰੂਟ, ਮਾਨ ਸਰਕਾਰ ਦੀ ਮੁਫ਼ਤ ‘ਤੀਰਥ ਯਾਤਰਾ’ ਸਕੀਮ ਦਾ ਹੋਵੇਗਾ ਵਿਸਥਾਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਹੋਰ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅਗਸਤ ਮਹੀਨੇ ਤੋਂ ਇਸ ਯੋਜਨਾ ਤਹਿਤ ਤਿੰਨ ਨਵੇਂ ਧਾਰਮਿਕ ਰੂਟ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਪੰਜਾਬ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।

ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁਫ਼ਤ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸੇ ਨੂੰ ਦੇਖਦੇ ਹੋਏ ਸਰਕਾਰ ਨੇ ਇਸ ਦਾ ਦਾਇਰਾ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ।

ਨਵੇਂ ਰੂਟਾਂ ਵਿੱਚ ਰਾਜਸਥਾਨ ਦੇ ਪ੍ਰਸਿੱਧ ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਜੀ, ਉੱਤਰਾਖੰਡ ਦੇ ਹਰਿਦੁਆਰ ਅਤੇ ਰਿਸ਼ੀਕੇਸ਼ ਅਤੇ ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਵਰਗੇ ਪ੍ਰਸਿੱਧ ਧਾਰਮਿਕ ਸਥਾਨ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਯਾਤਰਾਵਾਂ ਦੌਰਾਨ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।

ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਬਜ਼ੁਰਗ ਸ਼ਰਧਾਲੂਆਂ ਨੂੰ ਵੀ ਦੇਸ਼ ਦੇ ਮਹੱਤਵਪੂਰਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਲਈ ਯਾਤਰਾ ਨੂੰ ਆਰਾਮਦਾਇਕ ਬਣਾਉਣ ਵਾਸਤੇ ਆਧੁਨਿਕ ਬੱਸਾਂ ਅਤੇ ਹੋਰ ਬਿਹਤਰ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਨਾਲ-ਨਾਲ ਰਾਜ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਵਿਸਥਾਰ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਲੱਖਾਂ ਸ਼ਰਧਾਲੂਆਂ ਨੂੰ ਲਾਭ ਮਿਲੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments