HomePunjabਪੰਜਾਬ ਵਿੱਚ ਅੱਜ ਤੋਂ 3 ਦਿਨ ਭਾਰੀ ਮੀਂਹ ਦਾ ਸੰਤਰੀ ਅਲਰਟ

ਪੰਜਾਬ ਵਿੱਚ ਅੱਜ ਤੋਂ 3 ਦਿਨ ਭਾਰੀ ਮੀਂਹ ਦਾ ਸੰਤਰੀ ਅਲਰਟ

ਮੋਹਾਲੀ: ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਹੋਈ ਮੀਂਹ ਕਾਰਨ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਣ ਤੋਂ ਬਾਅਦ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ ਵੀ 3.9 ਡਿਗਰੀ ਘੱਟ ਰਿਹਾ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜੁਲਾਈ ਤੋਂ ਅਗਲੇ ਤਿੰਨ ਦਿਨਾਂ ਲਈ ਸੰਤਰੀ (Orange) ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਸ ਦੌਰਾਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਪਟਿਆਲਾ ਅਤੇ ਮੋਹਾਲੀ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਵਿੱਚ ਗਰਜ-ਚਮਕ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਮੌਸਮੀ ਪ੍ਰਣਾਲੀ ਵਿੱਚ ਆਏ ਬਦਲਾਅ ਕਾਰਨ ਮੀਂਹ ਦਾ ਦਾਇਰਾ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਤੱਕ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ 21 ਜੁਲਾਈ ਨੂੰ ਵਿਆਪਕ ਮੀਂਹ ਦੀ ਸੰਭਾਵਨਾ ਹੈ ਅਤੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments