Tuesday, July 21, 2026
Home Punjab ਮੋਗਾ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਕੀਤੀ, 17 ਮੁਲਜ਼ਮ ਗ੍ਰਿਫ਼ਤਾਰ

ਮੋਗਾ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਕੀਤੀ, 17 ਮੁਲਜ਼ਮ ਗ੍ਰਿਫ਼ਤਾਰ

0
2

ਮੋਗਾ: ਮੋਗਾ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਵਿਸਫੋਟਕ ਸਮੱਗਰੀ, ਇੱਕ ਇਲੈਕਟ੍ਰਾਨਿਕ ਡੈਟੋਨੇਟਰ, 9 ਐਮ.ਐਮ. ਗਲਾਕ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਸਾਹਮਣੇ ਆਇਆ ਹੈ, ਜੋ ਇਸ ਸਮੇਂ ਬਰਤਾਨੀਆ ਵਿੱਚ ਰਹਿ ਰਿਹਾ ਹੈ ਅਤੇ ਕਥਿਤ ਤੌਰ ‘ਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ।

ਡੀਜੀਪੀ ਮੁਤਾਬਕ ਮੁਲਜ਼ਮਾਂ ਨੇ ਉਸ ਦੀਆਂ ਹਦਾਇਤਾਂ ‘ਤੇ ਮੋਗਾ ਦੇ ਥਾਣਾ ਸਦਰ ‘ਤੇ ਗ੍ਰਨੇਡ ਹਮਲਾ ਕੀਤਾ ਸੀ ਅਤੇ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ IED ਲਗਾਉਣ ਦੀ ਯੋਜਨਾ ਵੀ ਬਣਾਈ ਸੀ, ਜਿਸ ਨੂੰ ਪੰਜਾਬ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਸਦਰ ਮੋਗਾ ਵਿੱਚ ਭਾਰਤੀ ਨਿਆਂ ਸੰਹਿਤਾ (BNS), ਵਿਸਫੋਟਕ ਪਦਾਰਥ ਐਕਟ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA), ਵਿਸਫੋਟਕ ਐਕਟ ਅਤੇ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਰੋਕੂ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਾਜ਼ਿਸ਼ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

LEAVE A REPLY

Please enter your comment!
Please enter your name here