Tuesday, July 21, 2026
Home Punjab ਪੰਜਾਬ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ, ਭਲਕੇ ਤੋਂ ਰਜਿਸਟ੍ਰੇਸ਼ਨ ਸ਼ੁਰੂ:...

ਪੰਜਾਬ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ, ਭਲਕੇ ਤੋਂ ਰਜਿਸਟ੍ਰੇਸ਼ਨ ਸ਼ੁਰੂ: ਭਗਵੰਤ ਮਾਨ

0
2

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਰਜਿਸਟ੍ਰੇਸ਼ਨ ਭਲਕੇ ਤੋਂ ਸ਼ੁਰੂ ਹੋਵੇਗੀ ਅਤੇ ਪੂਰੀ ਪ੍ਰਕਿਰਿਆ 21 ਦਿਨਾਂ ਦੇ ਅੰਦਰ ਮੁਕੰਮਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵੀ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕੀਤੀ ਜਾਵੇਗੀ, ਜਿਸ ਨਾਲ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਤੇਜ਼ ਬਣੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਸਰਕਾਰ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਇਸ ਮਾਮਲੇ ‘ਤੇ ਸਹਿਮਤੀ ਨਾਲ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਜਨਤਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here