ਸ਼ਹੀਦ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ

ਕੇਂਦਰੀ ਹਕੂਮਤ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਕਾਰਨ ਕਿਸਾਨ ਮੋਚਾ (ਗ਼ੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦੁਬਾਰਾ ਦਿੱਲੀ ਕੂਚ ਦਾ ਸੁਨੇਹਾ ਦਿੱਤੇ ਜਾਣ ’ਤੇ ਕਿਸਾਨਾਂ ਦੇ ਕਾਫਲੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਢਾਬੀ ਗੁੱਜਰਾਂ ਦੀ ਸਰਹੱਦ ਲੰਘਣ ਲੱਗੇ ਤਾਂ ਹਰਿਆਣਾ ਪੁਲੀਸ ਨੇ ਰਸਤਾ ਬੰਦ ਕਰ ਕੇ ਕਿਸਾਨਾਂ ’ਤੇ ਗੋਲੀਬਾਰੀ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਸੀ। ਇਸ ਦੌਰਾਨ ਦਰਜਨਾਂ ਕਿਸਾਨ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿੱਚੋਂ ਸ਼ੁਭਕਰਨ ਸਿੰਘ ਮੌਕੇ ’ਤੇ ਸ਼ਹੀਦ ਹੋ ਗਿਆ ਸੀ ਜਦਕਿ ਬਲਦੇਵ ਸਿੰਘ ਕਾਂਗਥਲਾ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਦਾਖਲ ਕਰਵਾਇਆ ਗਿਆ ਸੀ ਜਿੱਥੇ 11 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ। ਅੱਜ ਬਲਦੇਵ ਸਿੰਘ ਕਾਂਗਥਲਾ ਦੀ ਪਤਨੀ ਜਗਸੀਰ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਕਾਨੂੰਨਗੋ ਗੁਰਚਰਨ ਸਿੰਘ ਰਾਮਗੜ੍ਹ ਅਤੇ ਪਰਦੀਪ ਸਿੰਘ ਨੇ ਨੰਬਰਦਾਰ ਜੋਗਿੰਦਰ ਸਿੰਘ ਦੀ ਹਾਜ਼ਰੀ ਵਿੱਚ ਦਿੱਤਾ।

Leave a Reply

Your email address will not be published. Required fields are marked *