Wednesday, July 22, 2026
Home National ਕਾਂਗਰਸ ਦਾ PM ਹਾਊਸ ਵੱਲ ਮਾਰਚ ਨਾਕਾਮ, ਰਾਹੁਲ ਗਾਂਧੀ ਸਣੇ ਕਈ ਆਗੂ...

ਕਾਂਗਰਸ ਦਾ PM ਹਾਊਸ ਵੱਲ ਮਾਰਚ ਨਾਕਾਮ, ਰਾਹੁਲ ਗਾਂਧੀ ਸਣੇ ਕਈ ਆਗੂ ਪੁਲਿਸ ਹਿਰਾਸਤ ‘ਚ

0
5

ਨਵੀਂ ਦਿੱਲੀ : ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਹੋਈ ਪੁਲਿਸ ਕਾਰਵਾਈ ਅਤੇ NEET-UG ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਵੱਲ ਮਾਰਚ ਕਰਕੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ। ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਪਾਰਟੀ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਦੁਹਰਾਈ।

ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਲੋਕ ਕਲਿਆਣ ਮਾਰਗ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਜਿਵੇਂ ਹੀ ਕਾਂਗਰਸੀ ਆਗੂ ਅਤੇ ਵਰਕਰ ਅੱਗੇ ਵਧੇ, ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਰਾਹੁਲ ਗਾਂਧੀ ਸਮੇਤ ਕਈ ਸੰਸਦ ਮੈਂਬਰਾਂ ਅਤੇ ਪਾਰਟੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕੁਝ ਸਮੇਂ ਲਈ ਧੱਕਾ-ਮੁੱਕੀ ਵੀ ਹੋਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਹਟਾ ਦਿੱਤਾ ਗਿਆ।

ਕਾਂਗਰਸ ਨੇ ਦੋਸ਼ ਲਗਾਇਆ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸੰਸਦ ਵਿੱਚ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਤੋਂ ਬਚ ਰਹੀ ਹੈ। ਪਾਰਟੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਹੱਕ ਵਿੱਚ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਕਰਦੀ ਰਹੇਗੀ।

ਉੱਥੇ ਹੀ ਸਰਕਾਰ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨੇ ਆਪਣਾ ਫ਼ਰਜ਼ ਨਿਭਾਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਜਾਂਚ ਅਤੇ ਕਾਰਵਾਈ ਜਾਰੀ ਹੈ, ਜਦਕਿ ਵਿਰੋਧੀ ਧਿਰ ਇਸ ਮੁੱਦੇ ਨੂੰ ਰਾਜਨੀਤਿਕ ਰੂਪ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

LEAVE A REPLY

Please enter your comment!
Please enter your name here