ਚੰਡੀਗੜ੍ਹ—ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ‘ਨਸ਼ਾ ਮੁਕਤੀ ਮੋਰਚਾ’ ਦੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ। ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁਹਿੰਮ ਪੂਰੇ ਸੂਬੇ ਵਿੱਚ ਯੋਜਨਾਬੱਧ ਅਤੇ ਲੋਕ-ਪੱਖੀ ਤਰੀਕੇ ਨਾਲ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ, ਅਤੇ ‘ਪਿੰਡ ਦੇ ਪਹਿਰੇਦਾਰ’ ਡਿਫੈਂਸ ਕਮੇਟੀਆਂ ਨਾਲ ਇੱਕ ਲੱਖ ਤੋਂ ਵੱਧ ਵਾਲੰਟੀਅਰ ਜੁੜੇ ਹੋਏ ਹਨ। ਹੁਣ ਤੱਕ 9,099 ਪੈਦਲ ਯਾਤਰਾਵਾਂ ਹੋ ਚੁੱਕੀਆਂ ਹਨ ਅਤੇ ਹਰ ਜ਼ੋਨ ਅਤੇ ਜ਼ਿਲ੍ਹੇ ਵਿੱਚ ਮੁਹਿੰਮ ਸਰਗਰਮ ਹੈ।
ਪੰਨੂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਅਤੇ ਵਾਲੰਟੀਅਰਾਂ ਦਾ ਸਹਿਯੋਗ ਕਰਨ, ਤਾਂ ਜੋ ਨਸ਼ਿਆਂ ਨੂੰ ਸੂਬੇ ਤੋਂ ਪੂਰੀ ਤਰ੍ਹਾਂ ਜੜ੍ਹੋਂ ਖਤਮ ਕੀਤਾ ਜਾ ਸਕੇ।







