Home World News ਇਮਰਾਨ ਖ਼ਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ ਭਾਈਚਾਰੇ ਕੋਲ ਲਾਈ ਗੁਹਾਰ, ਪਿਤਾ ਦੀ...

ਇਮਰਾਨ ਖ਼ਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ ਭਾਈਚਾਰੇ ਕੋਲ ਲਾਈ ਗੁਹਾਰ, ਪਿਤਾ ਦੀ ਸਿਹਤ ‘ਤੇ ਜਤਾਈ ਚਿੰਤਾ

ਪਿਤਾ ਦੀ ਸਿਹਤ ਨੂੰ ਲੈ ਕੇ ਜਤਾਈ ਚਿੰਤਾ

0
7

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਪੁੱਤਰ ਕਾਸਿਮ ਖ਼ਾਨ ਨੇ ਆਪਣੇ ਪਿਤਾ ਦੀ ਸਿਹਤ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਅੰਤਰਰਾਸ਼ਟਰੀ ਭਾਈਚਾਰੇ ਤੋਂ ਦਖ਼ਲ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਕਰੀਬ 1,100 ਦਿਨ ਬਿਤਾ ਚੁੱਕੇ ਇਮਰਾਨ ਖ਼ਾਨ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ।

73 ਸਾਲਾ ਇਮਰਾਨ ਖ਼ਾਨ ਇਸ ਵੇਲੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ 5 ਅਗਸਤ 2023 ਨੂੰ ਤੋਸ਼ਾਖ਼ਾਨਾ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹੋਰ ਕਈ ਮਾਮਲਿਆਂ ਵਿੱਚ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਈ, ਜਿਸ ਕਾਰਨ ਉਹ ਲਗਾਤਾਰ ਜੇਲ੍ਹ ਵਿੱਚ ਹਨ।

ਕਾਸਿਮ ਖ਼ਾਨ ਨੇ ਐਕਸ ‘ਤੇ ਕੀਤੀ ਪੋਸਟ ਵਿੱਚ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਭਰਾ ਸੁਲੇਮਾਨ ਨੇ ਮਾਰਚ ਮਹੀਨੇ ਤੋਂ ਆਪਣੇ ਪਿਤਾ ਨਾਲ ਕੋਈ ਗੱਲਬਾਤ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪਰਿਵਾਰ ਨੂੰ ਇਮਰਾਨ ਖ਼ਾਨ ਨਾਲ ਸੰਪਰਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਬਰਤਾਨੀਆ ਵਿੱਚ ਰਹਿੰਦੇ ਕਾਸਿਮ ਨੇ ਇਹ ਵੀ ਕਿਹਾ ਕਿ ਪਰਿਵਾਰ ਨੂੰ ਇਮਰਾਨ ਖ਼ਾਨ ਦੀ ਸਿਹਤ ਸੰਬੰਧੀ ਸਹੂਲਤਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੇ ਮੁਤਾਬਕ, ਇਮਰਾਨ ਖ਼ਾਨ ਦੀ ਨਜ਼ਰ ਲਗਾਤਾਰ ਕਮਜ਼ੋਰ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਮੈਡੀਕਲ ਇਲਾਜ ਦੀ ਲੋੜ ਹੈ। ਪਰਿਵਾਰ ਅਤੇ ਕਾਨੂੰਨੀ ਟੀਮ ਦੀ ਪਹੁੰਚ ਨਾ ਹੋਣ ਕਾਰਨ ਉਨ੍ਹਾਂ ਦੀ ਅਸਲ ਸਿਹਤ ਸਥਿਤੀ ਬਾਰੇ ਵੀ ਅਣਿਸ਼ਚਿਤਤਾ ਬਣੀ ਹੋਈ ਹੈ।

LEAVE A REPLY

Please enter your comment!
Please enter your name here