Home Patiala Updates ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ...

ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਸਿੰਘ ਕੋਹਲੀ

0
2
40 ਲੱਖ ਰੁਪਏ ਦੀ ਲਾਗਤ ਨਾਲ ਛੋਟਾ ਅਰਾਈ ਮਾਜਰਾ ਵਿਖੇ ਸੜਕ ਦਾ ਉਦਘਾਟਨ
ਪਟਿਆਲਾ: ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੌਂਸਲਰ ਹਰਪ੍ਰੀਤ ਸਿੰਘ (ਵਾਰਡ ਨੰਬਰ 36), ਜੋਗਿੰਦਰ ਸਿੰਘ (ਪ੍ਰਧਾਨ, ਛੋਟਾ ਅਰਾਈ ਮਾਜਰਾ), ਬਲਰਾਮ ਕੁਮਾਰ, ਬੰਟੀ, ਰਜਿੰਦਰ, ਸੰਜੂ, ਜਗਤਾਰ, ਮਨਿੰਦਰ ਸਿੰਘ, ਪ੍ਰੀਤਕਮਲ ਸਿੰਘ, ਜੱਗਾ ਅਤੇ ਵਿਜੇ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here