Home Punjab ਪੰਜਾਬ ਮੌਸਮ ਅਪਡੇਟ: 28 ਜੁਲਾਈ, 2026

ਪੰਜਾਬ ਮੌਸਮ ਅਪਡੇਟ: 28 ਜੁਲਾਈ, 2026

0
4

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ 28 ਅਤੇ 29 ਜੁਲਾਈ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ 30 ਅਤੇ 31 ਜੁਲਾਈ ਨੂੰ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। 1 ਅਤੇ 2 ਅਗਸਤ ਨੂੰ ਮੀਂਹ ਦੀ ਤੀਬਰਤਾ ਕੁਝ ਘੱਟ ਹੋ ਸਕਦੀ ਹੈ, ਪਰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਫਰੀਦਕੋਟ 42.1 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ। ਇਸੇ ਦੌਰਾਨ ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ 25.5 ਮਿਲੀਮੀਟਰ, ਆਨੰਦਪੁਰ ਸਾਹਿਬ ਵਿੱਚ 21.5 ਮਿਲੀਮੀਟਰ, ਲੁਧਿਆਣਾ ਵਿੱਚ 14 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here