HomeNationalਉੱਤਰਾਖੰਡ ਵਿੱਚ ਭਾਰੀ ਮੀਂਹ ਦਾ ਕਹਿਰ, ਚਾਰਧਾਮ ਯਾਤਰਾ ਦੋ ਦਿਨਾਂ ਲਈ ਮੁਅੱਤਲ

ਉੱਤਰਾਖੰਡ ਵਿੱਚ ਭਾਰੀ ਮੀਂਹ ਦਾ ਕਹਿਰ, ਚਾਰਧਾਮ ਯਾਤਰਾ ਦੋ ਦਿਨਾਂ ਲਈ ਮੁਅੱਤਲ

ਦੇਹਰਾਦੂਨ: ਉੱਤਰਾਖੰਡ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦੇਹਰਾਦੂਨ ਦੇ ਨੰਦਾ ਕੀ ਚੌਕੀ ਨੇੜੇ ਨਵੇਂ ਪੁਲ ਤੱਕ ਜਾਣ ਵਾਲੀ ਸੜਕ ‘ਤੇ ਵੱਡਾ ਟੋਆ ਪੈ ਗਿਆ ਸੀ, ਜਿਸ ਕਾਰਨ ਵਿਕਾਸਨਗਰ–ਪੌਂਟਾ ਮਾਰਗ ਪ੍ਰਭਾਵਿਤ ਹੋਇਆ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੋਂ ਬਾਅਦ ਪ੍ਰਸ਼ਾਸਨ ਨੇ ਕਰੀਬ ਇੱਕ ਘੰਟੇ ਵਿੱਚ ਹੀ ਆਵਾਜਾਈ ਬਹਾਲ ਕਰ ਦਿੱਤੀ।

ਚਮੋਲੀ, ਟਿਹਰੀ, ਉੱਤਰਕਾਸ਼ੀ ਅਤੇ ਰੁਦਰਪ੍ਰਯਾਗ ਜ਼ਿਲ੍ਹਿਆਂ ਵਿੱਚ ਭੂ-ਖਿਸਕਣ ਕਾਰਨ ਕਈ ਅਹਿਮ ਸੜਕਾਂ ਬੰਦ ਹੋ ਗਈਆਂ ਹਨ। ਕੰਚਨਲਾ ਨੇੜੇ ਬਦਰੀਨਾਥ ਹਾਈਵੇਅ, ਕੁੰਡ–ਕਾਕੜਾ ਵਿਚਕਾਰ ਕੇਦਾਰਨਾਥ ਹਾਈਵੇਅ ਅਤੇ ਸੋਨਪ੍ਰਯਾਗ–ਗੌਰੀਕੁੰਡ ਸੜਕ ਮਲਬੇ ਕਾਰਨ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਦੇਹਰਾਦੂਨ–ਮਸੂਰੀ ਮਾਰਗ ‘ਤੇ ਵੀ ਕਈ ਥਾਵਾਂ ‘ਤੇ ਮੀਂਹ ਦਾ ਪਾਣੀ ਭਰਨ ਕਾਰਨ ਆਵਾਜਾਈ ਵਿੱਚ ਰੁਕਾਵਟ ਆਈ ਹੈ।

ਭਾਰੀ ਮੀਂਹ ਅਤੇ ਲਗਾਤਾਰ ਭੂ-ਖਿਸਕਣ ਦੇ ਖ਼ਤਰੇ ਨੂੰ ਦੇਖਦੇ ਹੋਏ ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚਾਰਧਾਮ ਯਾਤਰਾ 28 ਅਤੇ 29 ਜੁਲਾਈ ਲਈ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਮੌਸਮ ਅਤੇ ਸੜਕਾਂ ਦੀ ਸਥਿਤੀ ਆਮ ਹੋਣ ਤੋਂ ਬਾਅਦ ਹੀ ਯਾਤਰਾ ਮੁੜ ਸ਼ੁਰੂ ਕੀਤੀ ਜਾਵੇਗੀ।

ਰੁਦਰਪ੍ਰਯਾਗ ਵਿੱਚ ਅਲਕਨੰਦਾ ਅਤੇ ਮੰਦਾਕਿਨੀ ਨਦੀਆਂ ਦਾ ਪਾਣੀ ਚੇਤਾਵਨੀ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਪ੍ਰਸ਼ਾਸਨ ਨੇ ਹਾਈ ਅਲਰਟ ਜਾਰੀ ਕਰਦਿਆਂ ਦਰਿਆ ਕੰਢੇ ਰਹਿੰਦੇ ਲੋਕਾਂ ਨੂੰ ਲਾਊਡਸਪੀਕਰਾਂ ਰਾਹੀਂ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਨੈਨੀਤਾਲ ਦੇ ਫਤਿਹਪੁਰ ਖੇਤਰ ਵਿੱਚ ਭਾਖੜਾ ਡਰੇਨ ਦੇ ਤੇਜ਼ ਵਹਾਅ ਵਿੱਚ ਫਸੇ ਦੋ ਵਿਅਕਤੀ ਤੈਰ ਕੇ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ। ਪ੍ਰਸ਼ਾਸਨ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ ਅਤੇ ਮੌਸਮ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments