Home Patiala Updates ਖ਼ਾਲਸਾ ਕਾਲਜ ਪਟਿਆਲਾ ‘ਚ ਕੀਤਾ ਗਿਆ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ‘ਚ ਕੀਤਾ ਗਿਆ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

0
70

ਪਟਿਆਲਾ: ਸਥਾਨਕ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੀ ਅੰਗਰੇਜ਼ੀ ਲਿਟਰੇਰੀ ਸੁਸਾਇਟੀ ਵੱਲੋਂ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਵਿਦਿਆਰਥੀਆਂ ਅੰਦਰਲੇ ਹੁਨਰ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨਾ ਹੈ।

ਵਰਕਸ਼ਾਪ ਕਨਵੀਨਰ ਡਾ. ਰੂਬਲ ਬਰਾੜ ਨੇ ਪ੍ਰੋਗਰਾਮ ਦੀ ਰੂਪਰੇਖਾ ਸਾਂਝੀ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ‘ਚ ਵਾਧਾ ਕਰਦੇ ਹਨ। ਇਸ ਤੋਂ ਇਲਾਵਾ ਵਿਭਾਗ ਮੁਖੀ ਡਾ. ਜਸਪ੍ਰੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਅਜੋਕੇ ਯੁੱਗ ‘ਚ ਹੁਨਰ-ਵਿਕਾਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਆਯੋਜਨ ‘ਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਅਮਨਪ੍ਰੀਤ ਕੌਰ ਵੱਲੋਂ ਨਿਭਾਈ ਗਈ।

ਵਰਕਸ਼ਾਪ ‘ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਰਚਨਾਤਮਕ ਲੇਖਣ, ਸੰਚਾਰ ਹੁਨਰ ਅਤੇ ਵਿਦੇਸ਼ੀ ਭਾਸ਼ਾਵਾਂ ਦੀਆਂ ਬਾਰੀਕੀਆਂ ਬਾਰੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ।

ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਅੰਗਰੇਜ਼ੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।

LEAVE A REPLY

Please enter your comment!
Please enter your name here