Home Punjab ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਮਾਰਚ ਦੌਰਾਨ ਤਣਾਅ, ਵਾਟਰ ਕੈਨਨ ‘ਤੇ...

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਮਾਰਚ ਦੌਰਾਨ ਤਣਾਅ, ਵਾਟਰ ਕੈਨਨ ‘ਤੇ ਚੜ੍ਹਿਆ ਪ੍ਰਦਰਸ਼ਨਕਾਰੀ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਮਾਰਚ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ।

0
23

ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਚੰਡੀਗੜ੍ਹ ਵਿੱਚ ਕੱਢੇ ਗਏ ਵਿਸ਼ਾਲ ਮਾਰਚ ਦੌਰਾਨ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇੱਕ ਪ੍ਰਦਰਸ਼ਨਕਾਰੀ ਪੁਲੀਸ ਦੀ ਵਾਟਰ ਕੈਨਨ ਵਾਲੀ ਗੱਡੀ ‘ਤੇ ਚੜ੍ਹ ਗਿਆ। ਇਸ ਘਟਨਾ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚੋਤਾਣ ਹੋਰ ਵੱਧ ਗਈ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਹਜ਼ਾਰਾਂ ਸਮਰਥਕ ਚੰਡੀਗੜ੍ਹ ਵੱਲ ਰਵਾਨਾ ਹੋਏ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਰੋਕਣ ਲਈ ਚੰਡੀਗੜ੍ਹ ਸਰਹੱਦ ‘ਤੇ ਮੁਹਾਲੀ ਵੱਲੋਂ ਆਉਣ ਵਾਲੇ ਰਸਤੇ ‘ਤੇ ਭਾਰੀ ਪੁਲੀਸ ਫੋਰਸ ਅਤੇ ਬੈਰੀਕੇਡਿੰਗ ਕੀਤੀ ਗਈ।

ਮਾਰਚ ਦੌਰਾਨ ਇੱਕ ਨੌਜਵਾਨ ਸਮਰਥਕ ਪੁਲੀਸ ਦੀ ਤਾਇਨਾਤ ਵਾਟਰ ਕੈਨਨ ਗੱਡੀ ਉੱਪਰ ਚੜ੍ਹ ਗਿਆ, ਜਿਸ ਕਾਰਨ ਮਾਹੌਲ ਹੋਰ ਗਰਮਾ ਗਿਆ। ਸੁਰੱਖਿਆ ਬਲਾਂ ਨੇ ਹਾਲਾਤ ‘ਤੇ ਕਾਬੂ ਬਣਾਈ ਰੱਖਣ ਲਈ ਪੂਰੇ ਸਰਹੱਦੀ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ।

ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਮਾਰਚ ਸ਼ਾਂਤਮਈ ਹੈ ਅਤੇ ਇਸ ਦਾ ਮਕਸਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਸਰਕਾਰ ਤੱਕ ਪਹੁੰਚਾਉਣਾ ਹੈ।

LEAVE A REPLY

Please enter your comment!
Please enter your name here