Home Patiala Updates ਕਾਠਮਾਠੀ, ਕੌਲੀ ਬਲਾਕ, ਪਟਿਆਲਾ ‘ਚ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਗਏ

ਕਾਠਮਾਠੀ, ਕੌਲੀ ਬਲਾਕ, ਪਟਿਆਲਾ ‘ਚ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਗਏ

0
5

ਪਟਿਆਲਾ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ, ਆਈ ਸਰਜਨ ਡਾ. ਕਤਯਾਨੀ ਅਤੇ ਅਪਥਾਲਮਿਕ ਅਫਸਰ ਸੁਸ਼ਮਾ ਦੀ ਅਗਵਾਈ ਹੇਠ ਚਲਾਈ ਗਈ।

ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਅਧੀਨ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਅਤੇ ਬਜੁਰਗਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ। ਇਹ ਕੈਂਪ ਪਿੰਡ ਕਾਠਮਾਠੀ, ਕੌਲੀ ਬਲਾਕ ਵਿੱਚ ਲਗਾਇਆ ਗਿਆ। ਮਰੀਜ਼ਾਂ ਨੂੰ ਉਚਿਤ ਸਲਾਹ ਅਤੇ ਅਗਲੇ ਇਲਾਜ ਲਈ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਲਈ ਬਹੁਤ ਮਹੱਤਵਪੂਰਨ ਹਨ।

ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ
ਨੇ ਦੱਸਿਆ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਅੱਖਾਂ ਦੀ ਬਿਮਾਰੀਆਂ ਤੋਂ ਬਚਾਅ ਨੂੰ ਯਕੀਨੀ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here