ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਸਥਿਤ ਦਫ਼ਤਰ ਵਿੱਚ ਅੱਜ ਕੇਂਦਰੀ ਮੰਤਰੀਆਂ ਦੀ ਉੱਚ ਪੱਧਰੀ ਬੈਠਕ ਹੋਈ। ਇਸ ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਸੀਨੀਅਰ ਮੰਤਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਰਹੇ।
ਬੈਠਕ ਵਿੱਚ ਕੇਂਦਰੀ ਮੰਤਰੀ ਜੇ.ਪੀ. ਨੱਡਾ, ਪੀਯੂਸ਼ ਗੋਇਲ, ਹਰਦੀਪ ਸਿੰਘ ਪੁਰੀ ਅਤੇ ਸਰਬਾਨੰਦ ਸੋਨੋਵਾਲ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਕੇ. ਮਿਸ਼ਰਾ ਵੀ ਮੀਟਿੰਗ ਵਿੱਚ ਹਾਜ਼ਰ ਰਹੇ। ਹਾਲਾਂਕਿ ਬੈਠਕ ਦੇ ਏਜੰਡੇ ਬਾਰੇ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।






