Thursday, September 17, 2026
Home Entertainment ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨਵੇਂ ਵਿਵਾਦ ‘ਚ ਫਸੇ, ਅਫ਼ੀਮ ਦੇ ਦੋਸ਼ ਲਗਾ...

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨਵੇਂ ਵਿਵਾਦ ‘ਚ ਫਸੇ, ਅਫ਼ੀਮ ਦੇ ਦੋਸ਼ ਲਗਾ ਕੇ ਡੀਜੀਪੀ ਕੋਲ ਸ਼ਿਕਾਇਤ

0
126

ਚੰਡੀਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ, ਚੰਡੀਗੜ੍ਹ ਦੇ ਇੱਕ ਕਾਰ ਸ਼ੋਅਰੂਮ ਵਿੱਚ ਉਨ੍ਹਾਂ ਨੂੰ ਕਾਲੇ ਪਦਾਰਥ ਨਾਲ ਭਰਿਆ ਹੋਇਆ ਇੱਕ ਪੈਕੇਟ ਫੜਿਆ ਹੋਇਆ ਦੇਖਿਆ ਗਿਆ, ਜਿਸ ਦੀ ਵੀਡੀਓ ਖੁਦ ਪ੍ਰੇਮ ਢਿੱਲੋਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਸੀ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਨੇ ਤੂਲ ਫੜ ਲਿਆ। ਚੰਡੀਗੜ੍ਹ ਦੇ ਵਕੀਲ ਵਾਸੂ ਰੰਜਨ ਨੇ ਦਾਅਵਾ ਕੀਤਾ ਹੈ ਕਿ ਪ੍ਰੇਮ ਢਿੱਲੋਂ ਕੋਲ ਅਫ਼ੀਮ ਹੈ ਅਤੇ ਉਹ ਇਸਦਾ ਪ੍ਰਚਾਰ ਕਰ ਰਹੇ ਹਨ। ਵਕੀਲ ਨੇ ਇਸ ਸਬੰਧੀ ਚੰਡੀਗੜ੍ਹ ਦੇ ਡੀ.ਜੀ.ਪੀ. ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਵਾਸੂ ਰੰਜਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਡੀ.ਜੀ.ਪੀ. ਨਾਲ ਵੀ ਗੱਲਬਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਗਾਇਕ ਪ੍ਰੇਮ ਢਿੱਲੋਂ ਵਿਰੁੱਧ ਐਫ.ਆਈ.ਆਰ. ਦਰਜ ਕਰਕੇ ਉਨ੍ਹਾਂ ਨੂੰ ਅਫ਼ੀਮ ਦੇ ਪ੍ਰਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ 24 ਘੰਟਿਆਂ ਦੇ ਅੰਦਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।

ਫਿਲਹਾਲ, ਇਸ ਮਾਮਲੇ ‘ਤੇ ਪ੍ਰੇਮ ਢਿੱਲੋਂ ਜਾਂ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

LEAVE A REPLY

Please enter your comment!
Please enter your name here