* 31 ਜੁਲਾਈ ਨੂੰ ਬੁੱਕਣਵਾਲ ਅਤੇ ਰੁੜਕਾ ਵਿਖੇ ਦਸਤਾਵੇਜ਼ੀ ਫ਼ਿਲਮ ਦਾ ਹੋਵੇਗਾ ਪ੍ਰਦਰਸ਼ਨ
ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਬੀਤੇ ਦਿਨੀਂ ਬਲਾਕ ਮਾਲੇਰਕੋਟਲਾ ਦੇ ਪਿੰਡ ਮਹੋਲੀ ਖੁਰਦ ਅਤੇ ਫਰਵਾਲੀ ਵਿਖੇ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਬਰਾਬਰੀ ਤੇ ਸਮਾਜਿਕ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ, ਤਾਂ ਜੋ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਬੁੱਕਣਵਾਲ ਅਤੇ ਰੁੜਕਾ ਵਿਖੇ ਵੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਇਸ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਸ਼ਾਮ 6:00 ਵਜੇ ਅਤੇ 07.00 ਵਜੇ ਕੀਤਾ ਜਾਵੇਗਾ।
ਇਸ ਮੌਕੇ ਦਸਤਾਵੇਜ਼ੀ ਫ਼ਿਲਮ ਦੇਖਣ ਲਈ ਇਕੱਤਰ ਹੋਏ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਦਸਤਾਵੇਜ਼ੀ ਫ਼ਿਲਮ ਪ੍ਰਦਰਸ਼ਨ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਵਿਚਾਰਧਾਰਾ ਅਤੇ ਸਮਾਜਿਕ ਯੋਗਦਾਨ ਨਾਲ ਜਾਣੂ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹਨ।






