Google search engine
HomePunjabਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ‘ਸਤਿਕਾਰ ਘਰ’ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ‘ਸਤਿਕਾਰ ਘਰ’ ਦਾ ਉਦਘਾਟਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਸੰਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਉਹਨਾਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ ਹੈ ਜੋ ਪਰਿਵਾਰਕ ਸਹਾਇਤਾ ਤੋਂ ਵਾਂਝੇ ਹਨ। ਪੰਜਾਬ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ, ਰਿਹਾਇਸ਼ੀ ਦੇਖਭਾਲ ਉਪਲੱਬਧ ਕਰਵਾਈ ਜਾ ਸਕੇ।

ਬਜ਼ੁਰਗਾਂ ਦੀ ਸੁਚਾਰੂ ਦੇਖਭਾਲ ਅਤੇ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ 19 ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 24 ਘੰਟੇ ਸਹਾਇਤਾ ਅਤੇ ਰੋਜ਼ਾਨਾ ਲੋੜਾਂ ਦੀ ਪੂਰਤੀ ਯਕੀਨੀ ਬਣਾਉਣ ਲਈ ਆਊਟਸੋਰਸਡ ਸਟਾਫ਼ ਰਾਹੀਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮਾਨਸਾ ਵਿਖੇ 28 ਕਨਾਲ ਰਕਬੇ ‘ਚ ਤਿਆਰ ਕੀਤਾ ਗਿਆ ਇਹ ਸੀਨੀਅਰ ਸਿਟੀਜ਼ਨ ਹੋਮ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਤਿੰਨ ਮੰਜ਼ਿਲਾ ਇਮਾਰਤ ‘ਚ ਕੁੱਲ 72 ਬਜ਼ੁਰਗਾਂ ਦੇ ਠਹਿਰਣ ਦੀ ਸਮਰੱਥਾ ਹੈ। ਬਰਾਬਰ ਸਹੂਲਤਾਂ ਨਾਲ ਸੱਤ ਕਮਰਿਆਂ ‘ਚ 24 ਬਜ਼ੁਰਗਾਂ ਲਈ ਵਿਵਸਥਾ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments