Home Punjab ਸ਼ਹੀਦ ਊਧਮ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣਾ ਸਾਡਾ ਫ਼ਰਜ਼: ਮੁੱਖ ਮੰਤਰੀ...

ਸ਼ਹੀਦ ਊਧਮ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣਾ ਸਾਡਾ ਫ਼ਰਜ਼: ਮੁੱਖ ਮੰਤਰੀ ਭਗਵੰਤ ਮਾਨ

0
3

ਸੁਨਾਮ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੁਨਾਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਦੇਸ਼ ਭਗਤੀ, ਦਲੇਰੀ ਅਤੇ ਕੁਰਬਾਨੀ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ।

ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਵੀ ਸੰਦੇਸ਼ ਸਾਂਝਾ ਕਰਦਿਆਂ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਦਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਮਾਤ ਭੂਮੀ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਅਣਗਿਣਤ ਸੂਰਬੀਰਾਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਤਾਂ ਜੋ ਦੇਸ਼ ਵਿੱਚ ਬਰਾਬਰੀ ਅਤੇ ਇਨਸਾਫ਼ ‘ਤੇ ਆਧਾਰਿਤ ਸਮਾਜ ਦੀ ਸਥਾਪਨਾ ਹੋ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ’ਡਵਾਇਰ ਨੂੰ ਲੰਡਨ ਦੇ ਕੈਕਸਟਨ ਹਾਲ ਵਿੱਚ ਸਜ਼ਾ ਦੇ ਕੇ ਸ਼ਹੀਦ ਊਧਮ ਸਿੰਘ ਨੇ ਇਤਿਹਾਸ ਵਿੱਚ ਬੇਮਿਸਾਲ ਦਲੇਰੀ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਕੁਰਬਾਨੀ ਨੇ ਭਾਰਤ ਦੇ ਆਜ਼ਾਦੀ ਅੰਦੋਲਨ ਨੂੰ ਨਵੀਂ ਤਾਕਤ ਦਿੱਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੁਨਾਮ ਦੀ ਇਹ ਪਵਿੱਤਰ ਧਰਤੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਪ੍ਰੇਰਣਾ ਦਾ ਕੇਂਦਰ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਆਦਰਸ਼ਾਂ ‘ਤੇ ਚੱਲਦਿਆਂ ਲੋਕ ਭਲਾਈ ਅਤੇ ਸਮਾਜਿਕ ਬਰਾਬਰੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ।

LEAVE A REPLY

Please enter your comment!
Please enter your name here