Home Patiala Updates ਮਲਟੀਪਰਪਜ ਸਕੂਲ ਦੇ 14 ਵਿਦਿਆਰਥੀਆਂ ਨੇ ਜੇਈਈ ਤੇ ਨੀਟ ਕੀਤਾ ਕੁਆਲੀਫਾਈ

ਮਲਟੀਪਰਪਜ ਸਕੂਲ ਦੇ 14 ਵਿਦਿਆਰਥੀਆਂ ਨੇ ਜੇਈਈ ਤੇ ਨੀਟ ਕੀਤਾ ਕੁਆਲੀਫਾਈ

0
6

31 ਜੁਲਾਈ, ਪਟਿਆਲਾ:

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਿੰਸੀਪਲ ਵਿਜੈ ਕਪੂਰ ਨੂੰ ਕੀਤਾ ਸਨਮਾਨਿਤ

ਸ਼ਹਿਰ ਦੇ ਨਾਮਵਰ ਵਿੱਦਿਅਕ ਅਦਾਰੇ ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਅੱਠ ਵਿਦਿਆਰਥੀਆਂ ਨੇ ਜੇਈਈ ਅਤੇ ਛੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਕੁਆਲੀਫਾਈ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।
ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਹ ਸਨਮਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਲ 2026 ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਤਾ ਗਿਆ। ਸਕੂਲ ਦੇ 8 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 6 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਸਫਲਤਾਪੂਰਵਕ ਯੋਗਤਾ ਪ੍ਰਾਪਤ ਕਰਕੇ
ਨੀਟ ਵਿੱਚ ਸਫਲ ਵਿਦਿਆਰਥੀਆਂ ਵਿੱਚ ਰਾਜਵੰਸ਼ ਆਹਲੂਵਾਲੀਆ, ਨਵਜੋਤ ਸਿੰਘ, ਵਿਧਿਤਾ, ਇਸ਼ਨੂਰ ਕੌਰ, ਮਨਿੰਦਰ ਸਿੰਘ ਅਤੇ ਸੀਮਾ ਗੁਪਤਾ ਸ਼ਾਮਲ ਹਨ ਜਦਕਿ ਜੇਈਈ ਵਿੱਚ 8 ਵਿਦਿਆਰਥੀਆਂ ਦੀ ਸਫਲਤਾ ਵੀ ਸਕੂਲ ਦੀ ਅਕਾਦਮਿਕ ਉਪਲਬਧੀ ਦਾ ਪ੍ਰਮਾਣ ਹੈ।

ਸਨਮਾਨ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਮਿਹਨਤ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਲਗਾਤਾਰ ਸਫਲਤਾ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਪ੍ਰਿੰਸੀਪਲ ਵਿਜੇ ਕਪੂਰ ਅਤੇ ਸਕੂਲ ਦੀ ਸਮੂਹ ਅਧਿਆਪਕ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਸਕੂਲਾਂ ਲਈ ਵੀ ਪ੍ਰੇਰਣਾਦਾਇਕ ਹੈ।

ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਇਸ ਸਨਮਾਨ ਦਾ ਸਿਹਰਾ ਸਕੂਲ ਦੇ ਸਮਰਪਿਤ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੰਦਿਆਂ ਕਿਹਾ ਕਿ ਟੀਮ ਵਰਕ, ਯੋਜਨਾਬੱਧ ਤਿਆਰੀ ਅਤੇ ਨਿਰੰਤਰ ਮਿਹਨਤ ਦੇ ਨਤੀਜੇ ਵਜੋਂ ਇਹ ਸ਼ਾਨਦਾਰ ਸਫਲਤਾ ਸੰਭਵ ਹੋਈ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹੋਰ ਬਿਹਤਰ ਮਾਹੌਲ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਇਸ ਸਨਮਾਨ ਨਾਲ ਪੀਐੱਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਾਸੀ ਰੋਡ, ਪਟਿਆਲਾ ਨੇ ਇੱਕ ਵਾਰ ਫਿਰ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੀ ਯੋਗਤਾ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਦੇਸ਼ ਦੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ। ਪੰਜਾਬ ਸਰਕਾਰ ਤੋਂ ਸਨਮਾਨ ਪ੍ਰਾਪਤ ਕਰਕੇ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦਾ ਸਕੂਲ ਪਹੁੰਚਣ ‘ਤੇ ਸਮੁੱਚੇ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸਨਮਾਨ ਮਿਲਣ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਸ਼ਾਲੂ ਮਹਿਰਾ ਵੱਲੋਂ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਗਈ।

LEAVE A REPLY

Please enter your comment!
Please enter your name here