Home National ਦੇਸ਼ ਦੇ 15 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ, IMD ਨੇ ਜਾਰੀ...

ਦੇਸ਼ ਦੇ 15 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਚੇਤਾਵਨੀ

0
3

ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਉੱਤਰੀ ਭਾਰਤ, ਉੱਤਰ-ਪੂਰਬੀ ਖੇਤਰਾਂ ਅਤੇ ਪੱਛਮੀ ਤੱਟਵਰਤੀ ਰਾਜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ 15 ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ, ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀ ਸੰਭਾਵਨਾ ਜਤਾਈ ਹੈ। ਆਫ਼ਤ ਪ੍ਰਬੰਧਨ ਏਜੰਸੀਆਂ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦਿੱਲੀ-ਐਨਸੀਆਰ ਵਿੱਚ ਅੱਜ ਦੇਰ ਸ਼ਾਮ ਤੱਕ ਮੀਂਹ ਅਤੇ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਗੋਰਖਪੁਰ, ਪ੍ਰਯਾਗਰਾਜ, ਬਹਿਰਾਇਚ, ਕੁਸ਼ੀਨਗਰ, ਮੇਰਠ, ਮੁਜ਼ੱਫਰਨਗਰ, ਸਹਾਰਨਪੁਰ, ਗੌਤਮ ਬੁੱਧ ਨਗਰ, ਮੁਰਾਦਾਬਾਦ, ਕਾਨਪੁਰ, ਮੈਨਪੁਰੀ, ਲਲਿਤਪੁਰ, ਸੀਤਾਪੁਰ ਅਤੇ ਰਾਮਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਿਹਾਰ ਦੇ ਪੂਰਬੀ ਅਤੇ ਪੱਛਮੀ ਚੰਪਾਰਨ, ਕੈਮੂਰ, ਸੀਵਾਨ, ਬਕਸਰ, ਰੋਹਤਾਸ, ਪੂਰਨੀਆ, ਮਧੇਪੁਰਾ, ਮੁਜ਼ੱਫਰਪੁਰ, ਸਮਸਤੀਪੁਰ, ਦਰਭੰਗਾ, ਭਾਗਲਪੁਰ, ਕਟਿਹਾਰ, ਸੁਪੌਲ, ਜਮੁਈ, ਬਾਂਕਾ ਅਤੇ ਮੁੰਗੇਰ ਵਿੱਚ ਵੀ ਭਾਰੀ ਮੀਂਹ ਅਤੇ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਉੱਤਰਾਖੰਡ ਦੇ ਹਰਿਦੁਆਰ, ਰਿਸ਼ੀਕੇਸ਼, ਨੈਨੀਤਾਲ, ਉੱਤਰਕਾਸ਼ੀ, ਬਾਗੇਸ਼ਵਰ, ਪਿਥੌਰਾਗੜ੍ਹ, ਚਮੋਲੀ, ਟਿਹਰੀ ਗੜ੍ਹਵਾਲ ਅਤੇ ਰੁਦਰਪ੍ਰਯਾਗ ਵਿੱਚ ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਸਿਰਮੌਰ, ਕੁੱਲੂ, ਸ਼ਿਮਲਾ, ਕਿਨੌਰ, ਮੰਡੀ ਅਤੇ ਸੋਲਨ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

IMD ਅਨੁਸਾਰ 1 ਅਗਸਤ ਨੂੰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਗੁਜਰਾਤ ਵਿੱਚ ਭਾਰੀ ਮੀਂਹ ਦੇ ਨਾਲ 75 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।

LEAVE A REPLY

Please enter your comment!
Please enter your name here