Friday, September 11, 2026
Home Patiala Updates  ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਣੇ ਬੱਸ...

 ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਣੇ ਬੱਸ ਸਟੈਂਡ ਵਿਖੇ ਅੱਜ ਹੋਵੇਗਾ ਸ਼ਾਨਦਾਰ ਡਰੋਨ ਸ਼ੋਅ- ਅਜੀਤਪਾਲ ਸਿੰਘ ਕੋਹਲੀ

0
2
– *ਪਟਿਆਲਾ ਸ਼ਹਿਰ ਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਵਿਸ਼ਾਲ ਡਰੋਨ ਸ਼ੋਅ ਦੇਖਣ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ – ਕੋਹਲੀ*
ਪਟਿਆਲਾ: ਪਟਿਆਲਾ ਸ਼ਹਿਰ ਤੋਂ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਪੁਰਾਣੇ ਬੱਸ ਸਟੈਂਡ ਵਿਖੇ ਅੱਜ ਦੀ ਸ਼ਾਮ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪਹਿਲਾਂ ਪੋਲੋ ਗਰਾਊਂਡ ਵਿਖੇ ਕਰਵਾਇਆ ਜਾਣਾ ਸੀ ਪ੍ਰੰਤੂ ਹੁਣ ਜਗ੍ਹਾ ਤਬਦੀਲ ਕਰ ਕੇ ਪੁਰਾਣੇ ਬੱਸ ਸਟੈਂਡ ਕਰ ਦਿੱਤਾ ਗਿਆ ਹੈ
ਵਿਧਾਇਕ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਅਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਤਕਨਾਲੋਜੀ ਅਤੇ ਸੱਭਿਆਚਾਰ ਦਾ ਸੁੰਦਰ ਸੁਮੇਲ ਪੇਸ਼ ਕਰੇਗਾ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਸ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਪੁਰਾਣੇ ਬੱਸ ਸਟੈਂਡ ਵਿਖੇ ਪਹੁੰਚ ਕੇ ਇਸ ਯਾਦਗਾਰੀ ਡਰੋਨ ਸ਼ੋਅ ਦੇ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।

LEAVE A REPLY

Please enter your comment!
Please enter your name here