HomePunjabਗੋਇੰਦਵਾਲ ਸਾਹਿਬ ਵਿੱਚ 26 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ...

ਗੋਇੰਦਵਾਲ ਸਾਹਿਬ ਵਿੱਚ 26 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿਸ਼ਾਲ ਸਮਾਗਮ

ਅੰਮ੍ਰਿਤਸਰ: 26 ਅਗਸਤ ਨੂੰ ਦਾਣਾ ਮੰਡੀ ਗੋਇੰਦਵਾਲ ਸਾਹਿਬ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਸਮਾਗਮ ਵਾਲੀ ਥਾਂ ’ਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਮਾਗਮ ਦੀ ਰੂਪ-ਰੇਖਾ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨੇ ਸਟੇਜ, ਟੈਂਟ, ਸਜਾਵਟ, ਸਾਊਂਡ ਸਿਸਟਮ, ਵੱਖ-ਵੱਖ ਬਲਾਕਾਂ, ਸਫ਼ਾਈ, ਪੀਣ ਵਾਲੇ ਪਾਣੀ, ਰਿਫਰੈਸ਼ਮੈਂਟ, ਨਿਰਵਿਘਨ ਬਿਜਲੀ ਸਪਲਾਈ, ਪਖਾਨਿਆਂ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਬੈਰੀਕੇਡਿੰਗ, ਟਰੈਫ਼ਿਕ ਪ੍ਰਬੰਧ ਅਤੇ ਪਾਰਕਿੰਗ ਸਬੰਧੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਨੂੰ ਸਮੇਂ ਸਿਰ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਅਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ. ਤਰਨਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਐਸ.ਪੀ. ਡਾ. ਰਿਪੁਤਮਨ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ, ਡੀ.ਐਸ.ਪੀ. ਹਰਿੰਦਰ ਸਿੰਘ, ਸੀ.ਡੀ.ਐਮ. ਸੁਰਜੀਤ ਸਿੰਘ, ਜ਼ਿਲ੍ਹਾ ਅਧਿਕਾਰੀ ਡਾ. ਧਵਨ, ਡੀ.ਐਫ.ਐਸ.ਸੀ. ਹਰਵੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments