Saturday, July 18, 2026
Home National ਅਭਿਜੀਤ ਦੀਪਕੇ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦਾ ਕੀਤਾ ਐਲਾਨ

ਅਭਿਜੀਤ ਦੀਪਕੇ ਨੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦਾ ਕੀਤਾ ਐਲਾਨ

0
1

ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਲੱਦਾਖ ਦੇ ਵਾਤਾਵਰਣ ਕਾਰਕੁਨ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਸਵੇਰੇ ਦਿੱਲੀ ਪੁਲਿਸ ਨੇ ਸਿਹਤ ਵਿਗੜਨ ਤੋਂ ਬਾਅਦ ਸਫ਼ਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਦਾ ਕਹਿਣਾ ਹੈ ਕਿ ਇਹ ਕਦਮ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਚੁੱਕਿਆ ਗਿਆ, ਕਿਉਂਕਿ ਲਗਾਤਾਰ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਨਾਜ਼ੁਕ ਹੋ ਗਈ ਸੀ।

ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ. ਅੰਗਮੋ ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਸੋਨਮ ਨੂੰ ਨਾ ਕੋਈ ਦਵਾਈ ਦਿੱਤੀ ਜਾਵੇ ਅਤੇ ਨਾ ਹੀ ਕੋਈ ਇਲਾਜ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਉਨ੍ਹਾਂ ਦੇ ਨਿੱਜੀ ਡਾਕਟਰਾਂ ਨਾਲ ਸਲਾਹ ਕੀਤੇ ਬਿਨਾਂ ਕੋਈ ਵੀ ਮੈਡੀਕਲ ਪ੍ਰਕਿਰਿਆ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਅਣਹੋਣੀ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ।

ਇਸ ਘਟਨਾ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਜੰਤਰ-ਮੰਤਰ ਪਹੁੰਚੇ ਅਤੇ ਅੰਦੋਲਨ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਖੁਦ ਅੱਜ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਰਹੇ ਹਨ ਅਤੇ 20 ਜੁਲਾਈ ਨੂੰ ਪਹਿਲਾਂ ਤੋਂ ਐਲਾਨੇ ਗਏ ਸਮਰਥਨ ਮਾਰਚ ਨੂੰ ਵੀ ਯੋਜਨਾ ਅਨੁਸਾਰ ਕੱਢਿਆ ਜਾਵੇਗਾ। ਉਨ੍ਹਾਂ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਤੋਂ ਪਿੱਛੇ ਨਾ ਹਟਣ ਅਤੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।

ਦੂਜੇ ਪਾਸੇ, ਦਿੱਲੀ ਪੁਲਿਸ ਨੇ ਦੁਹਰਾਇਆ ਹੈ ਕਿ ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਹਸਪਤਾਲ ਨਹੀਂ ਲਿਜਾਇਆ ਗਿਆ, ਸਗੋਂ ਉਨ੍ਹਾਂ ਦੀ ਵਿਗੜਦੀ ਸਿਹਤ ਨੂੰ ਦੇਖਦਿਆਂ ਮੈਡੀਕਲ ਮਾਹਿਰਾਂ ਦੀ ਸਿਫ਼ਾਰਸ਼ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਇਹ ਕਾਰਵਾਈ ਕੀਤੀ ਗਈ। ਹਸਪਤਾਲ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਵਾਂਗਚੁਕ ਦੀ ਹਾਲਤ ਇਸ ਵੇਲੇ ਸਥਿਰ ਹੈ, ਪਰ ਉਨ੍ਹਾਂ ਨੂੰ ਲਗਾਤਾਰ ਮੈਡੀਕਲ ਨਿਗਰਾਨੀ ਦੀ ਲੋੜ ਹੈ।

LEAVE A REPLY

Please enter your comment!
Please enter your name here