Google search engine
HomePunjabਮੌਸਮ ਵਿਭਾਗ ਅਨੁਸਾਰ ਸੂਬੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਸੂਬੇ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ : ਚੰਡੀਗੜ੍ਹ ਅਤੇ ਪੰਜਾਬ ਵਿੱਚ ਹੁਣ ਬਰਫੀਲੀਆਂ ਹਵਾਵਾਂ ਰੁਕਣ ਕਾਰਨ ਸੀਤ ਲਹਿਰ ਤੋਂ ਰਾਹਤ ਮਿਲੇਗੀ ਅਤੇ ਦਿਨ ਵੇਲੇ ਧੁੱਪ ਨਿਕਲਣ ਦੀ ਵੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਆਉਣ ਵਾਲੇ ਦਿਨਾਂ ‘ਚ ਰਾਤ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਅੱਜ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 21 ਜਨਵਰੀ ਤੱਕ ਔਰੈਂਜ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 18 ਅਤੇ 19 ਜਨਵਰੀ ਨੂੰ ਰੂਪਨਗਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 23 ਅਤੇ 24 ਜਨਵਰੀ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ।

ਪਿਛਲੇ 24 ਘੰਟਿਆਂ ਵਿੱਚ ਨਵਾਂਸ਼ਹਿਰ 0.9 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ। ਆਉਣ ਵਾਲੇ ਦਿਨਾਂ ਵਿੱਚ ਰਾਤ ਨੂੰ ਠੰਢ ਘੱਟ ਰਹੇਗੀ, ਪਰ ਸਵੇਰ ਵੇਲੇ ਸੰਘਣੀ ਧੁੰਦ ਕਾਰਨ ਆਵਾਜਾਈ ਵਿੱਚ ਪਰੇਸ਼ਾਨੀ ਆ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments