* ਸਕੂਲੀ ਬੱਚਿਆਂ ਦੀ ਸੁਰੱਖਿਆ ਲਈ 35 ਬੱਸਾਂ ਦੀ ਚੈਕਿੰਗ, 13 ਦੇ ਕੀਤੇ ਚਲਾਨ
ਮਾਲੇਰਕੋਟਲਾ:
ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਸੁਰੱਖਿਆ ਵਿਭਾਗ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ।
ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੁੱਲ 35 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਬੱਸਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰਾਂ ਦੇ ਲਾਇਸੰਸ, ਨਿਰਧਾਰਿਤ ਰੂਟ ਪਲਾਨ ਸਮੇਤ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ। ਇਸ ਦੇ ਨਾਲ ਹੀ ਬੱਸਾਂ ਵਿੱਚ ਫਸਟ ਏਡ/ਮੈਡੀਕਲ ਕਿੱਟ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ਾ, ਸਪੀਡ ਗਵਰਨਰ, ਲਾਈਟਾਂ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਵੀ ਜਾਂਚ ਕੀਤੀ ਗਈ।
ਚੈਕਿੰਗ ਦੌਰਾਨ ਕੁਝ ਸਕੂਲੀ ਬੱਸਾਂ ਵਿੱਚ ਅੱਗ ਬੁਝਾਊ ਯੰਤਰ, ਮੈਡੀਕਲ ਕਿੱਟ, ਵਰਦੀ ਅਤੇ ਰੂਟ ਪਲਾਨ ਆਦਿ ਸਬੰਧੀ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ। ਇਨ੍ਹਾਂ ਉਲੰਘਣਾਵਾਂ ਦੇ ਮੱਦੇਨਜ਼ਰ 13 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਚੈਕਿੰਗ ਟੀਮ ਵੱਲੋਂ ਸਬੰਧਿਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।
ਬਾਲ ਸੁਰੱਖਿਆ ਵਿਭਾਗ ਵੱਲੋਂ ਕਿਹਾ ਗਿਆ ਕਿ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੈ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹਰ ਪੱਖੋਂ ਯਕੀਨੀ ਬਣਾਇਆ ਜਾਵੇ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪ੍ਰਵੀਨ, ਟ੍ਰੈਫਿਕ ਇੰਚਾਰਜ ਹਰਭਜਨ ਸਿੰਘ, ਲੀਗਲ ਅਫ਼ਸਰ ਬਬੀਤਾ ਕੁਮਾਰੀ, ਮਾਸਟਰ ਗੁਰਜੰਟ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਲਵਪ੍ਰੀਤ ਸਿੰਘ ਹਾਜ਼ਰ ਸਨ।