ਲੁਧਿਆਣਾ: ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿੰਡ ਜਮਾਲਪੁਰ ਲੇਲੀ ਨੇੜੇ ਸਤਲੁਜ ਦਰਿਆ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮਾਮਲੇ ‘ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਗਗਨਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਜਾਂਚ ਅਧਿਕਾਰੀ ਐਸ.ਐਚ.ਓ. ਰਾਧੇਸ਼ਿਆਮ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੀ ਟੀਮ ਗਸ਼ਤ ਲਈ ਸਤਲੁਜ ਦਰਿਆ ਦੇ ਇਲਾਕੇ ਵਿੱਚ ਗਈ ਹੋਈ ਸੀ। ਇਸ ਦੌਰਾਨ ਜਮਾਲਪੁਰ ਲੇਲੀ ਵਿਖੇ ਗੈਰ-ਕਾਨੂੰਨੀ ਰੇਤ ਖਨਨ ਦੇ ਸਪਸ਼ਟ ਸੰਕੇਤ ਮਿਲੇ।
ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਪਹਿਚਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਜਾਰੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਲਾਕੇ ਵਿੱਚ ਨਿਗਰਾਨੀ ਵਧਾਈ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।






