HomePunjabMansaਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ 

24 ਜੂਨ ਨੂੰ ਡਰੋਨ ਕੈਮਰੇ ਉਡਾਉਣ ‘ਤੇ ਪਾਬੰਦੀ
ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਪੂਨਮ ਸਿੰਘ, ਪੀ.ਸੀ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 24 ਜੂਨ, 2026 ਨੂੰ ਪਿੰਡ ਧਰਮਪੁਰਾ, ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਵਿਖੇ ਲੋਕ ਮਿਲਣੀ ਵਾਲੇ ਸਥਾਨ ਅਤੇ ਹੈਲੀਪੈਡ ਵਾਲੀ ਜਗ੍ਹਾ ਦੇ ਆਲੇ ਦੁਆਲੇ ਨੂੰ ਰੈੱਡ ਜ਼ੋਨ ” ਨੋ ਡਰੋਨ ਜ਼ੋਨ” ਘੋਸ਼ਿਤ ਕਰਦੇ ਹੋਏ ਡਰੋਨ ਕੈਮਰਿਆਂ ਨੂੰ ਉਡਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।
ਇਸ ਹੁਕਮ ਤੋਂ, ਅਧਿਕਾਰਤ ਤੌਰ ਉਤੇ ਵਰਤੇ ਜਾਣ ਵਾਲੇ ਡਰੋਨ ਕੈਮਰੇ ਨੂੰ ਛੋਟ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਮਿਤੀ 24 ਜੂਨ, 2026 ਨੂੰ ਮਾਨਯੋਗ ਮੁੱਖ ਮੰਤਰੀ, ਪੰਜਾਬ ਲੋਕ ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਨਸਾ ਦੇ ਪਿੰਡ ਧਰਮਪੁਰਾ (ਥਾਣਾ ਬਰੇਟਾ) ਵਿਖੇ ਪਹੁੰਚ ਰਹੇ ਹਨ। ਇਸ ਲਈ ਵੀ.ਵੀ.ਆਈ.ਪੀ./ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਧਰਮਪੁਰਾ (ਜ਼ਿਲ੍ਹਾ ਮਾਨਸਾ) ਵਿਖੇ ਲੋਕ ਮਿਲਣੀ ਵਾਲੇ ਸਥਾਨ ਅਤੇ ਹੈਲੀਪੈਡ ਵਾਲੀ ਜਗ੍ਹਾ ਦੇ ਆਲੇ ਦੁਆਲੇ ਨੂੰ ਰੈੱਡ ਜ਼ੋਨ ਘੋਸ਼ਿਤ ਕਰਕੇ ”ਨੋ ਡਰੋਨ ਜੋਨ” ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਹੁਕਮ 24 ਜੂਨ, 2026 ਲਈ ਲਾਗੂ ਰਹੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments