Home Patiala Updates ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

0
15

ਪਟਿਆਲਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ।

1 *ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ ਵਿਸ਼ ਕਾਈਟਸ ਉਡਾਉਣ ਤੇ ਪਾਬੰਦੀ*

ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ।

2 *ਜਨਤਕ ਥਾਵਾਂ ‘ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਹੁਕਮ*

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ  ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ। ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।

3 *ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ‘ਚ ਦਰਜ ਕਰਵਾਉਣ ਦੇ ਹੁਕਮ ਜਾਰੀ*

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ। ਹੁਕਮ 5 ਅਗਸਤ ਤੱਕ ਲਾਗੂ ਰਹਿਣਗੇ।

4 *ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ*

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।  ਜ਼ਿਲ੍ਹੇ ਵਿੱਚ ਇਹ ਹੁਕਮ 5 ਅਗਸਤ 2026 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here