Monday, August 24, 2026
Home Patiala Updates ਪੀ ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਵਿਦਿਆਰਥੀ ਅਦਿਤਯ ਵਰਮਾ ਨੇ...

ਪੀ ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ ਵਿਦਿਆਰਥੀ ਅਦਿਤਯ ਵਰਮਾ ਨੇ ਦਸਵੀਂ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ

0
45
ਪਟਿਆਲਾ : ਪੀ ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਉਸ ਸਮੇਂ ਖੁਸ਼ੀ ਦੀ ਲਹਿਰ ਪੈਦਾ ਹੋ ਗਈ ਜਦੋਂ ਇਹ ਪਤਾ ਲੱਗਾ ਕਿ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਅਦਿਤਯ ਵਰਮਾ ਪੁੱਤਰ ਸ਼੍ਰੀ ਵਿਕਰਾਂਤ ਵਰਮਾ ਨੇ 96.92 ਪ੍ਰਤੀਸਤ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਖੁਸ਼ੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਸ਼੍ਰੀ ਸੰਦੀਪ ਵਰਮਾ ਨੇ ਕਿਹਾ ਕਿ ਵਿਦਿਆਰਥੀ ਅਦਿਤਯ ਵਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਆ ਕੇ ਇਲਾਕੇ, ਸੰਸਥਾ, ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ।
            ਉਹਨਾਂ ਨੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕਰਨ ਲਈ ਵਿਦਿਆਰਥੀ ਨੂੰ ਹਾਰ ਪਾ ਕੇ ਉਸਦਾ ਸਵਾਗਤ ਕੀਤਾ ਤੇ ਸਮੂਹ ਸਟਾਫ਼ ਨੇ ਕੇਕ ਕੱਟ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀ ਅਦਿਤਯ ਵਰਮਾ ਦੀ ਸਫਲਤਾ ਦਾ ਜਸ਼ਨ ਮਨਾਉਂਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾਏ ਅਤੇ ਤ੍ਰਿਪੜੀ ਦੇ ਬਜ਼ਾਰ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿੱਚ ਅਦਿਤਿਯ ਵਰਮਾ ਦਾ ਵਿਸ਼ੇਸ਼ ਸਨਮਾਨ ਕਰਦਿਆਂ  ਸਮੂਹ ਸਟਾਫ ਅਤੇ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਸੀਨੀਅਰ ਲੈਕਚਰਾਰ ਦਮਨਪ੍ਰੀਤ ਕੌਰ, ਸੁਖਜੀਤ ਕੌਰ ਜਮਾਤ ਇੰਚਾਰਜ ਮੈਡਮ ਕੁਸਮ ਰਾਣੀ, ਭੁਪਿੰਦਰ ਸਿੰਘ, ਜਰਨੈਲ ਸਿੰਘ, ਰਜਨੀ ਭਾਰਗਵ, ਅਮਰਜੀਤ ਵਾਲੀਆ ਅਮਨਦੀਪ ਕੌਰ, ਸੰਤੋਸ਼ ਰਾਣੀ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here