Home Punjab Malerkotla ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰ-ਪੱਖੀ ਮਾਹੌਲ ਲਈ ਪ੍ਰਸ਼ਾਸਨ ਵਚਨਬੱਧ – ਵਿਰਾਜ ਐਸ. ਤਿੜਕੇ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰ-ਪੱਖੀ ਮਾਹੌਲ ਲਈ ਪ੍ਰਸ਼ਾਸਨ ਵਚਨਬੱਧ – ਵਿਰਾਜ ਐਸ. ਤਿੜਕੇ

0
20

·         ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰਕ ਸਹੂਲਤਾਂ ਅਤੇ ਸ਼ਹਿਰੀ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ

ਮਾਲੇਰਕੋਟਲਾ: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਹਫਤਾਵਾਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵਪਾਰਕ ਭਾਈਚਾਰੇ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਸ਼ਿਕਾਇਤਾਂ ਅਤੇ ਸ਼ਹਿਰੀ ਸਹੂਲਤਾਂ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਟਰੇਡਰਜ਼ ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਤਿੜਕੇ ਨੇ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਵਪਾਰਕ ਭਾਈਚਾਰੇ ਵਿਚਕਾਰ ਬਿਹਤਰ ਸੰਚਾਰ ਅਤੇ ਸਹਿਯੋਗ ਜ਼ਿਲ੍ਹੇ ਦੇ ਆਰਥਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।

ਮੀਟਿੰਗ ਦੌਰਾਨ ਵਪਾਰ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਭੀੜ-ਭਾੜ ਵਾਲੇ ਖੇਤਰਾਂ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਪਾਰਕਿੰਗ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਆਵਾਜਾਈ ਵਿੱਚ ਰੁਕਾਵਟ ਬਣ ਰਹੇ ਕਾਰਨਾਂ ਨੂੰ ਦੂਰ ਕਰਨ ਲਈ ਕਾਰਜਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਉਣ, ਸਰਵਜਨਕ ਪਖਾਨਿਆਂ ਦੀ ਨਿਯਮਿਤ ਦੇਖਭਾਲ ਯਕੀਨੀ ਬਣਾਉਣ ਅਤੇ ਸਕੂਲਾਂ, ਹਸਪਤਾਲਾਂ ਦੇ ਆਸ-ਪਾਸ ‘ਨੋ ਹੌਰਨ ਜ਼ੋਨ’ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਵੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ, ਬੁਨਿਆਦੀ ਸਹੂਲਤਾਂ ਦੇ ਸੁਧਾਰ ਅਤੇ ਵਪਾਰ ਲਈ ਅਨੁਕੂਲ ਮਾਹੌਲ ਬਣਾਈ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗਾ

ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ ਅਤੇ ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਡੀ.ਐਸ.ਪੀ ਮਾਨਵਜੀਤ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫਸਰ ਅਹਿਮਦਗੜ੍ਹ/ਅਮਰਗੜ੍ਹ ਅਸ਼ੀਸ਼ ਕੁਮਾਰ, ਸਹਾਇਕ ਇੰਜੀ. ਪੀ.ਐਸ.ਪੀ.ਸੀ.ਐਲ ਮੁਹੰਮਦ ਇਸ਼ਾਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here