Home Punjab Malerkotla ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਗੋਦ ਭਰਾਈ ਰਸਮ ਕਰਵਾਈ ਗਈ

ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਗੋਦ ਭਰਾਈ ਰਸਮ ਕਰਵਾਈ ਗਈ

0
2

ਮਾਲੇਰਕੋਟਲਾ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਗਰਭਵਤੀ ਮਹਿਲਾਵਾਂ ਲਈ ਗੋਦ ਭਰਾਈ ਰਸਮ ਕਰਵਾਈ ਗਈ। ਇਸ ਮੌਕੇ ਗਰਭਵਤੀ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਂ ਅਤੇ ਬੱਚੇ ਦੀ ਸਿਹਤ, ਪੋਸ਼ਣ ਅਤੇ ਸਹੀ ਦੇਖਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

                    ਆਂਗਣਵਾੜੀ ਵਰਕਰਾਂ ਨੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣ, ਨਿਯਮਤ ਸਿਹਤ ਜਾਂਚ ਕਰਵਾਉਣ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਾ ਸੇਵਨ ਕਰਨ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਤੋਂ ਲੈ ਕੇ ਬੱਚੇ ਦੇ ਜੀਵਨ ਦੇ ਪਹਿਲੇ 1000 ਦਿਨ ਉਸ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਹੁਤ ਅਹਿਮ ਹੁੰਦੇ ਹਨ। ਇਸ ਲਈ ਇਸ ਸਮੇਂ ਦੌਰਾਨ ਮਾਂ ਅਤੇ ਬੱਚੇ ਨੂੰ ਪੌਸ਼ਟਿਕ ਆਹਾਰ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ।

                    ਇਸ ਦੌਰਾਨ ਮਹਿਲਾਵਾਂ ਨੂੰ ਬੱਚੇ ਨੂੰ ਜਨਮ ਤੋਂ ਬਾਅਦ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣ ਅਤੇ ਇਸ ਤੋਂ ਬਾਅਦ ਉਮਰ ਅਨੁਸਾਰ ਸੰਤੁਲਿਤ ਖੁਰਾਕ ਸ਼ੁਰੂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪੋਸ਼ਣ, ਸਫ਼ਾਈ, ਟੀਕਾਕਰਨ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।

                    ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਕਰਵਾਏ ਜਾ ਰਹੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਮੰਤਵ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਤੇ ਪੋਸ਼ਣ ਵਿੱਚ ਸੁਧਾਰ ਲਿਆਉਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮਾਤਾ ਅਤੇ ਬਾਲ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ।

LEAVE A REPLY

Please enter your comment!
Please enter your name here