HomePunjabਪੰਜਾਬ ‘ਚ ਭਿਆਨਕ ਗਰਮੀ ਤੋਂ ਬਾਅਦ ਮੌਸਮ ਬਦਲਣ ਦੇ ਆਸਾਰ, ਮੀਂਹ ਤੇ...

ਪੰਜਾਬ ‘ਚ ਭਿਆਨਕ ਗਰਮੀ ਤੋਂ ਬਾਅਦ ਮੌਸਮ ਬਦਲਣ ਦੇ ਆਸਾਰ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ 28 ਮਈ ਤੋਂ ਮੌਸਮ ਵਿੱਚ ਵੱਡੇ ਬਦਲਾਅ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਸੁੱਕਾ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ 45.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਤਪਦੀ ਗਰਮੀ ਦਾ ਸਾਹਮਣਾ ਕਰਨਾ ਪਿਆ।

ਵਿਭਾਗ ਨੇ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਲਈ ਗੰਭੀਰ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਦੁਪਹਿਰ ਵੇਲੇ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਗਿਆਨੀਆਂ ਅਨੁਸਾਰ 28 ਅਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਅਚਾਨਕ ਕਰਵਟ ਲੈ ਸਕਦਾ ਹੈ। ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਨਾਲ ਮੀਂਹ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੌਸਮ ਜ਼ਿਆਦਾ ਪ੍ਰਭਾਵਿਤ ਹੋ ਸਕਦਾ ਹੈ।

ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਚੌਕਸ ਰਹਿਣ ਅਤੇ ਮੌਸਮ ਸਬੰਧੀ ਅਧਿਕਾਰਕ ਜਾਣਕਾਰੀ ‘ਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments