ਮਾਲੇਰਕੋਟਲਾ: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਬਲਾਕ ਮਾਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਲਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡੇ ਗਏ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਅਤੇ ਲੋਕਾਂ ਨੂੰ ਮੁਹਿੰਮ ਨਾਲ ਜੋੜਦਿਆਂ ਬੂਟੇ ਮੁਹੱਈਆ ਕਰਵਾਏ ਗਏ, ਤਾਂ ਜੋ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕੇ।
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਦਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਪਤ ਕੀਤੇ ਬੂਟਿਆਂ ਦੀ ਸਹੀ ਢੰਗ ਨਾਲ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਅਤੇ ਵਾਤਾਵਰਨ ਲਈ ਬੇਹੱਦ ਜ਼ਰੂਰੀ ਹਨ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਵਿਭਾਗ ਵੱਲੋਂ ਲੋਕਾਂ ਨੂੰ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਹਰਿਆ-ਭਰਿਆ ਵਾਤਾਵਰਨ ਹੀ ਸਿਹਤਮੰਦ ਅਤੇ ਸੁੰਦਰ ਭਵਿੱਖ ਦੀ ਨੀਂਹ ਹੈ। ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਬੂਟਾ ਵੰਡ ਮੁਹਿੰਮ ਵਾਤਾਵਰਨ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਕੁਦਰਤ ਦੀ ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ