Monday, August 24, 2026
Home Patiala Updates ਅਜੀਤਪਾਲ ਸਿੰਘ ਕੋਹਲੀ ਵੱਲੋਂ ਤੋਪ ਖਾਨਾ ਮੋੜ ਤੇ ਸੁੱਲਰ ਤੋਂ ਮੁੱਖ ਮੰਤਰੀ...

ਅਜੀਤਪਾਲ ਸਿੰਘ ਕੋਹਲੀ ਵੱਲੋਂ ਤੋਪ ਖਾਨਾ ਮੋੜ ਤੇ ਸੁੱਲਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

0
30

ਪਟਿਆਲਾ: ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਤਹਿਤ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਅਤੇ ਸੁੱਲਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਰਹੇ।

ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਉਪਰਾਲਾ ਹੈ, ਜਿਸ ਦੇ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਵਾਰਡ ਨੰਬਰ 45 ਤੋਂ ਮੀਨਾ ਦੇਵੀ, ਵਾਰਡ ਨੰਬਰ 37 ਤੋਂ ਰੀਨੂ ਬਾਲਾ ਸੁੱਲਰ, ਰਿੱਕੀ ਸੁੱਲਰ, ਅਮਿਤ ਡਾਬੀ ਅਤੇ ਹਰਵਿੰਦਰ ਪਾਲ ਸਿੰਘ ਵਿੰਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵਿਧਾਇਕ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here