Home Punjab ਫਰਜ਼ੀ ਵੀਡੀਓ ਮਾਮਲੇ ‘ਚ ਅਕਾਲੀ ਦਲ ਘਿਰਿਆ, ਫੋਰੈਂਸਿਕ ਰਿਪੋਰਟਾਂ ਨੇ CM ਮਾਨ...

ਫਰਜ਼ੀ ਵੀਡੀਓ ਮਾਮਲੇ ‘ਚ ਅਕਾਲੀ ਦਲ ਘਿਰਿਆ, ਫੋਰੈਂਸਿਕ ਰਿਪੋਰਟਾਂ ਨੇ CM ਮਾਨ ਖ਼ਿਲਾਫ਼ ਦਾਅਵੇ ਦੱਸੇ ਝੂਠੇ: ਹਰਪਾਲ ਚੀਮਾ

0
26

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਮਚ ਗਈ ਜਦੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਕਥਿਤ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਦੋ ਫੋਰੈਂਸਿਕ ਰਿਪੋਰਟਾਂ ਜਨਤਕ ਕੀਤੀਆਂ।

ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਵਿਵਾਦਤ ਵੀਡੀਓ ਦੀ ਜਾਂਚ ਪੰਜਾਬ ਤੋਂ ਬਾਹਰ ਸਥਿਤ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਦੋ ਸੁਤੰਤਰ ਫੋਰੈਂਸਿਕ ਲੈਬਾਰਟਰੀਆਂ ਤੋਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਵਿੱਚ 1191 ਵੱਖ-ਵੱਖ ਐਂਗਲਾਂ ਤੋਂ ਵੀਡੀਓ ਦਾ ਵਿਸ਼ਲੇਸ਼ਣ ਕੀਤਾ ਗਿਆ।

ਚੀਮਾ ਅਨੁਸਾਰ ਜਾਂਚ ਦੌਰਾਨ ਚਿਹਰੇ ਦੇ ਹਾਵ-ਭਾਵ, ਕੱਦ, ਸਰੀਰਕ ਬਣਤਰ, ਫਰੇਮ ਐਕਸਟਰੈਕਸ਼ਨ, ਫੇਸ਼ੀਅਲ ਰਿਕੋਗਨੀਸ਼ਨ ਅਤੇ ਤੁਰਨ-ਖੜ੍ਹਨ ਦੇ ਢੰਗ ਸਮੇਤ ਕਈ ਤਕਨੀਕੀ ਪਹਿਲੂਆਂ ਦੀ ਪੜਤਾਲ ਕੀਤੀ ਗਈ। ਰਿਪੋਰਟਾਂ ਵਿੱਚ ਸਿੱਟਾ ਕੱਢਿਆ ਗਿਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ।

ਵਿੱਤ ਮੰਤਰੀ ਨੇ ਦੋਸ਼ ਲਗਾਇਆ ਕਿ ਇਹ ਵੀਡੀਓ ਕਿਸੇ ਹੋਰ ਵਿਅਕਤੀ ਨੂੰ ਵਰਤ ਕੇ ਤਿਆਰ ਕੀਤੀ ਗਈ ਅਤੇ ਇਸ ਦਾ ਮਕਸਦ ਮੁੱਖ ਮੰਤਰੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਸੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਜਾਂਚ ਨੇ ਵੀਡੀਓ ਨੂੰ ਫਰਜ਼ੀ ਸਾਬਤ ਕਰ ਦਿੱਤਾ ਹੈ।

ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਸਿਆਸੀ ਲਾਹਾ ਲੈਣ ਲਈ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਫੋਰੈਂਸਿਕ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸੱਚਾਈ ਲੋਕਾਂ ਦੇ ਸਾਹਮਣੇ ਆ ਗਈ ਹੈ।

ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਧਾਰਮਿਕ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਸੰਵੇਦਨਸ਼ੀਲ ਹਨ ਅਤੇ ਸੂਬੇ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪਾਰਟੀ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਝੂਠੇ ਪ੍ਰਚਾਰ ਦਾ ਪਰਦਾਫਾਸ਼ ਕਰਨ ਲਈ ਵਚਨਬੱਧ ਹਨ।

LEAVE A REPLY

Please enter your comment!
Please enter your name here