HomePunjabਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਦੇ 3 ਨੈੱਟਵਰਕ ਬੇਨਕਾਬ, 5...

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਦੇ 3 ਨੈੱਟਵਰਕ ਬੇਨਕਾਬ, 5 ਗ੍ਰਿਫ਼ਤਾਰ

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਨਾਜਾਇਜ਼ ਪਿਸਤੌਲ ਅਤੇ 6.311 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰਾਂ ਨਾਲ ਸੰਪਰਕ ਸਨ। ਇਸ ਸਬੰਧੀ ਥਾਣਾ ਛਾਉਣੀ ਅਤੇ ਥਾਣਾ ਛੇਹਰਟਾ ਵਿੱਚ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਹੈਰੋਇਨ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।

ਇਸ ਤੋਂ ਇਲਾਵਾ ਪੁਲਿਸ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਪੂਰੇ ਨੈੱਟਵਰਕ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਅੱਗੇ ਵਧਣ ’ਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments