Thursday, August 13, 2026
Home Punjab ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ ਮਾਮਲੇ ‘ਚ 5 ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ ਮਾਮਲੇ ‘ਚ 5 ਗ੍ਰਿਫਤਾਰ

0
3

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਦੋ ਕਥਿਤ ਤਸਕਰੀ ਨੈੱਟਵਰਕਾਂ ਦਾ ਭਾਂਡਾ ਫੋੜਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਸੱਤ ਗੈਰ-ਕਾਨੂੰਨੀ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਕਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਇਹ ਵਿਅਕਤੀ ਵਿਦੇਸ਼ੀ ਹੈਂਡਲਰਾਂ ਰਾਹੀਂ ਗੈਰ-ਕਾਨੂੰਨੀ ਹਥਿਆਰ ਹਾਸਲ ਕਰਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਪੁਲਿਸ ਵੱਲੋਂ ਹੁਣ ਮੁਲਜ਼ਮਾਂ ਦੇ ਵਿਦੇਸ਼ੀ ਸੰਪਰਕਾਂ ਅਤੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਸਪਲਾਈ ਲੜੀ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ ਅਤੇ ਸਰਹੱਦ ਪਾਰੋਂ ਖੇਪ ਪਹੁੰਚਾਉਣ ਵਿੱਚ ਕਿਹੜੇ ਲੋਕਾਂ ਦੀ ਭੂਮਿਕਾ ਰਹੀ ਹੈ।

ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਪਿਛਲੇ ਰਿਕਾਰਡ ਅਤੇ ਉਨ੍ਹਾਂ ਦੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਅਗਲੇਰੀ ਪੁੱਛਗਿੱਛ ਅਤੇ ਜਾਂਚ ਦੌਰਾਨ ਇਸ ਕਥਿਤ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀਆਂ ਅਤੇ ਮੁੱਖ ਹੈਂਡਲਰਾਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ।

 

LEAVE A REPLY

Please enter your comment!
Please enter your name here