Friday, July 17, 2026
Home Punjab ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਤਸਕਰੀ ਮਾਡਿਊਲ ਬੇਨਕਾਬ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਡਰੱਗ ਤਸਕਰੀ ਮਾਡਿਊਲ ਬੇਨਕਾਬ

0
23

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ‘ਆਈ.ਸੀ.ਈ.’ (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਦੁਬਈ ਅਤੇ ਆਬੂ ਧਾਬੀ ਵਿੱਚ ਬੈਠੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ਹੇਠ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਮੁਤਾਬਕ ਇੱਕ ਮੁਲਜ਼ਮ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਸੀ, ਜਿੱਥੇ ਉਸਨੇ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਟ੍ਰੇਨਿੰਗ ਹਾਸਲ ਕੀਤੀ ਸੀ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸਨੂੰ ਹੈਰੋਇਨ ਅਤੇ ‘ਆਈ.ਸੀ.ਈ.’ ਦੀਆਂ ਖੇਪਾਂ ਨੂੰ ਪੰਜਾਬ ਤੱਕ ਪਹੁੰਚਾਉਣ ਅਤੇ ਅੱਗੇ ਵੰਡ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਪੁਲਿਸ ਦੇ ਅਨੁਸਾਰ ਇਹ ਗਿਰੋਹ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ।

ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਅਤੇ ਇਸਦੇ ਅੰਤਰਰਾਸ਼ਟਰੀ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਸ ਸਬੰਧੀ ਛੇਹਰਟਾ ਪੁਲਿਸ ਸਟੇਸ਼ਨ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਦੇ ਨਾਲ ਹੋਰ ਵੱਡੀਆਂ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here